ਵਿਦੇਸ਼ੋਂ ਆਇਆ ਨੌਜਵਾਨ ਬਣਿਆ ਨਸ਼ੇ ਦਾ ਆਦੀ, ਪੂਰਤੀ ਨਾ ਹੋਣ ''ਤੇ ਕਰਦਾ ਰਿਹਾ ਇਹ ਕੰਮ

Thursday, Sep 12, 2024 - 06:38 PM (IST)

ਅੰਮ੍ਰਿਤਸਰ- ਜਿੱਥੇ ਇੱਕ ਪਾਸੇ ਨੌਜਵਾਨ ਵਿਦੇਸ਼ ਜਾ ਕੇ ਆਪਣਾ ਭਵਿੱਖ ਸਵਾਰਦੇ ਹੋਏ ਨਜ਼ਰ ਆ ਰਹੇ ਹਨ, ਉਥੇ ਹੀ ਕਈ ਨੌਜਵਾਨ ਵਿਦੇਸ਼ ਤੋਂ ਵਾਪਸ ਆ ਕੇ ਨਸ਼ੇ ਦੀ ਦਲਦਲ 'ਚ ਫਸ ਚੁੱਕੇ ਹਨ। ਇਸੇ ਵਿਚਾਲੇ ਅੱਜ ਅੰਮ੍ਰਿਤਸਰ ਦਾ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਜਿਸ 'ਚ ਮਲੇਸ਼ੀਆ ਤੋਂ ਆਇਆ ਨੌਜਵਾਨ ਨਸ਼ੇ ਦੀ ਦਲਦਲ 'ਚ ਇੰਨਾ ਕੁ ਧਸ ਗਿਆ ਕਿ ਉਹ ਚੋਰੀ ਕਰਨ ਦੇ ਲਈ ਮਜ਼ਬੂਰ ਹੋ ਗਿਆ ਹੈ। ਨੌਜਵਾਨ ਵੱਲੋਂ ਬੁਲਟ ਮੋਟਰਸਾਈਕਲ ਚੋਰੀ ਕਰ ਆਪਣੇ ਨਸ਼ੇ ਦੀ ਪੂਰਤੀ ਕੀਤੀ ਜਾਂਦੀ ਰਹੀ । ਇਹ ਜਾਣਕਾਰੀ ਅੰਮ੍ਰਿਤਸਰ ਦੇ ਨੌਰਥ ਦੇ ਏ. ਸੀ. ਪੀ. ਮਨਿੰਦਰ ਪਾਲ ਸਿੰਘ ਵੱਲੋਂ ਦਿੱਤੀ। ਮਨਿੰਦਰ ਪਾਲ ਸਿੰਘ ਨੇ ਕਿਹਾ ਕਿ ਅਸੀਂ ਬੜੀ ਮੁਸਤੈਦੀ ਨਾਲ ਇਸ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਹ ਨੌਜਵਾਨ ਮਲੇਸ਼ੀਆ 'ਚ ਵਰਕ ਪਰਮਿਟ 'ਤੇ ਕੰਮ ਕਰਕੇ ਭਾਰਤ ਵਾਪਸ ਆਇਆ ਸੀ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਕੂਲ ਦੇ ਬਾਹਰ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਪੁਲਸ ਅਧਿਕਾਰੀਆਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਹ ਨੌਜਵਾਨ ਮਲੇਸ਼ੀਆ 'ਚ ਵਰਕ ਪਰਮਿਟ 'ਤੇ ਗਿਆ ਸੀ ਅਤੇ ਜਦੋਂ ਭਾਰਤ ਵਾਪਸ ਪਰਤਿਆ ਤਾਂ ਇਸ ਨੂੰ ਨਸ਼ੇ ਦੀ ਦਲਦਲ ਨੇ ਮੋਟਰਸਾਈਕਲ ਚੋਰੀ ਕਰਨ ਲਈ ਮਜ਼ਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਅੰਮ੍ਰਿਤਸਰ ਦੀਆਂ ਪਾਰਕਿੰਗਾਂ 'ਚ ਜਾ ਕੇ ਮੋਟਰਸਾਈਕਲ ਚੋਰੀ ਕਰਦਾ ਫੜਿਆ ਗਿਆ ਹੈ । ਪੁਲਸ ਅਧਿਕਾਰੀਆਂ ਨੇ ਕਿਹਾ ਕਿ ਇਸ ਕੋਲੋਂ ਇੱਕ ਬੁਲਟ ਮੋਟਰਸਾਈਕਲ ਅਤੇ ਇੱਕ ਸਪਲੈਂਡਰ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਹੁਣ ਵੇਖਣਾ ਹੋਵੇਗਾ ਕਿ ਇਸ ਨੌਜਵਾਨ ਕੋਲੋਂ ਇਹ ਬੁਲਟ ਮੋਟਰਸਾਈਕਲ ਅਤੇ ਸਪਲੈਂਡਰ ਤੋਂ ਇਲਾਵਾ ਹੋਰ ਕਿਹੜੇ-ਕਿਹੜੇ ਮੋਟਰਸਾਈਕਲ ਬਰਾਮਦ ਕੀਤੇ ਜਾਂਦੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਛੁੱਟੀ ਦਾ ਐਲਾਨ! ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News