ਰੁੱਸੀ ਪਤਨੀ ਨੂੰ ਘਰ ਲਿਜਾ ਰਿਹਾ ਸੀ ਨੌਜਵਾਨ, ਰਾਹ ''ਚ ਹੀ ਵਾਪਰ ਗਿਆ ਭਾਣਾ (ਵੀਡੀਓ)

05/02/2024 6:32:30 PM

ਲੁਧਿਆਣਾ- ਲੁਧਿਆਣਾ 'ਚ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਨੌਜਵਾਨ ਆਪਣੀ ਰੁੱਸੀ ਪਤਨੀ ਮਨਾ ਕੇ ਘਰ ਵਾਪਸ ਲੈ ਕੇ ਜਾ ਰਿਹਾ ਸੀ ਤਾਂ ਰਸਤੇ 'ਚ ਉਸ ਨਾਲ ਭਿਆਨਕ ਹਾਦਸਾ ਵਾਪਰ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਜਤਿੰਦਰ ਦੀ ਉਮਰ 28 ਸਾਲਾ ਦੇ ਕਰੀਬ  ਹੈ ਅਤੇ ਉਸ ਦੀ 4 ਮਹੀਨੇ ਦੀ ਇਕ ਧੀ ਤੇ ਡੇਢ ਸਾਲਾ ਦਾ ਪੁੱਤ ਹੈ, ਜਿਨ੍ਹਾਂ ਨੂੰ ਛੱਡ ਕੇ ਨੌਜਵਾਨ ਹਮੇਸ਼ਾ ਦੀ ਚਲਾ ਗਿਆ ਹੈ।

ਇਹ ਵੀ ਪੜ੍ਹੋ- ਬਾਰਡਰ ਰੇਂਜ ਪੁਲਸ ਦੀ ਵੱਡੀ ਕਾਮਯਾਬੀ: ਹੈਰੋਇਨ ਦੀ ਸਮੱਗਲਿੰਗ ਕਰਨ ਵਾਲਾ ਅੰਤਰਰਾਸ਼ਟਰੀ ਸਮੱਗਲਰ ਗ੍ਰਿਫ਼ਤਾਰ

ਇਸ ਦੌਰਾਨ ਜਤਿੰਦਰ ਸਿੰਘ ਨਾਲ ਉਸ ਦਾ ਦੋਸਤ ਵੀ ਮੋਟਰਸਾਈਕਲ ਦੇ ਸਵਾਰ ਸੀ ਪਰ ਉਸ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਦੌਰਾਨ ਜਤਿੰਦਰ ਸਿੰਘ ਦੇ ਦੋਸਤ ਨੇ ਦੱਸਿਆ ਕਿ ਮ੍ਰਿਤਕ ਆਪਣੀ ਪਤਨੀ ਨੂੰ ਮਨਾ ਆਪ ਮੋਟਰਸਾਈਕਲ 'ਤੇ ਅਤੇ ਪਤਨੀ ਬੱਸ ਦੇ ਬਿਠਾ ਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਮੈਂ ਵੀ ਜਤਿੰਦਰ ਦੇ ਮੋਟਰਸਾਈਕਲ 'ਤੇ ਸਵਾਰ ਸੀ। ਉਸ ਨੇ ਕਿਹਾ ਕਿ ਮੋਟਰਸਾਈਕਲ ਨੂੰ ਕਾਰ ਨੇ ਪਿੱਛੋ ਟਰੱਕ ਮਾਰ ਦਿੱਤੀ  ਅਤੇ ਟਲਾਕੇ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ 'ਚ ਲੈ ਲਿਆ। ਜਿਸ ਕਾਰਨ ਜਤਿੰਦਰ ਦਾ ਸਿਰ ਟਰਾਲੇ ਦੇ ਪਹਿਲੇ ਟਾਇਰ ਹੇਠਾਂ ਆ ਗਿਆ ਅਤੇ ਮੌਕੇ 'ਤੇ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ- ਇਟਲੀ ’ਚ ਸਿੱਖ ਭਾਈਚਾਰੇ ਨੂੰ ਮਿਲੀ ਵੱਡੀ ਰਾਹਤ, ਟ੍ਰੈਵਲ ਕਰਨ ਮੌਕੇ ਕਿਰਪਾਨ ਰੱਖਣ ’ਤੇ ਹੁਣ ਨਹੀਂ ਹੋਵੇਗਾ ਪਰਚਾ

ਇਸ ਦੌਰਾਨ ਪੂਰੇ ਘਰ 'ਚ ਮਾਤਮ ਸ਼ਾਹ ਗਿਆ ਅਤੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋਇਆ ਹੈ। ਮ੍ਰਿਤਕ ਆਪਣੇ ਪਿੱਛੇ ਪਤੀ, 4 ਮਹੀਨੇ ਦੀ ਧੀ ਤੇ ਡੇਢ ਸਾਲਾ ਦਾ ਪੁੱਤ ਛੱਡ ਕੇ ਹਮੇਸ਼ਾ ਲਈ ਚਲਾ ਗਿਆ ਹੈ।

ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਧਾਰਮਿਕ ਸਥਾਨ ਕੋਲ ਸਿਗਰਟ ਪੀਣ ਤੋਂ ਰੋਕਣ ਵਾਲੇ ਵਿਅਕਤੀ ਦਾ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Shivani Bassan

Content Editor

Related News