ਬਠਿੰਡਾ ''ਚ ਵੱਡੀ ਵਾਰਦਾਤ, ਮੇਲੇ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

Sunday, Oct 22, 2023 - 06:00 PM (IST)

ਬਠਿੰਡਾ ''ਚ ਵੱਡੀ ਵਾਰਦਾਤ, ਮੇਲੇ ਗਏ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਬਠਿੰਡਾ/ ਮੌੜ ਮੰਡੀ (ਵਰਮਾ,ਜ.ਬ.)- ਬੀਤੀ ਰਾਤ ਇਤਿਹਾਸਕ ਮਾਇਸਰਖਾਨਾ ਮੇਲੇ ਦੌਰਾਨ ਨੌਜਵਾਨ ਦਾ ਕਤਲ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਮਾਇਸਰਖਾਨਾ ਦੇ ਨੌਜਵਾਨ ਮਨਦੀਪ ਸਿੰਘ (26) ਪੁੱਤਰ ਜਗਸੀਰ ਸਿੰਘ ਦਾ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ- CM ਮਾਨ ਦਾ ਅਹਿਮ ਫ਼ੈਸਲਾ, ਭਗਵਾਨ ਵਾਲਮੀਕਿ ਦਿਵਸ ਨੂੰ ਮੁੱਖ ਰੱਖਦੇ ਹੋਏ ਜਾਰੀ ਕੀਤੇ ਇਹ ਹੁਕਮ

ਮੇਲੇ ਦੌਰਾਨ ਰਾਤ ਦਾ ਫਾਇਦਾ ਉਠਾ ਕੇ ਹਮਲਾਵਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੰਦੇ ਹੋਏ ਨੌਜਵਾਨ ਨੂੰ ਬਠਿੰਡਾ ਮਾਨਸਾ ਰੋਡ 'ਤੇ ਤੇਜ਼ਧਾਰ ਹਥਿਆਰਾਂ ਨਾਲ ਵੱਢ ਦਿੱਤਾ ਗਿਆ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਮੁਤਾਬਕ ਉਨ੍ਹਾਂ ਦਾ ਮੁੰਡਾ ਸ਼ਾਮ ਸਮੇਂ ਮੇਲੇ ਵਿਚ ਗਿਆ ਸੀ, ਜਿਥੇ ਕਿ ਕੁਝ ਅਣਪਛਾਤੇ ਲੋਕਾਂ ਵੱਲੋਂ ਉਸਦਾ ਕਤਲ ਕਰ ਦਿੱਤਾ। 

ਇਹ ਵੀ ਪੜ੍ਹੋ- ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਇਕ ਸਾਲ 'ਚ ਤੁਰ ਗਿਆ ਦੂਜਾ ਨੌਜਵਾਨ ਪੁੱਤ

ਉਨ੍ਹਾਂ ਕਿਹਾ ਕਿ ਮ੍ਰਿਤਕ ਦਾ ਕਿਸੇ ਨਾਲ ਕੋਈ ਲੜਾਈ ਝਗੜਾ ਵੀ ਨਹੀਂ ਸੀ। ਕੋਟਫੱਤਾ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਹੈ। ਕੋਟਫੱਤਾ ਦੇ ਐੱਸ. ਐੱਚ. ਓ. ਨਾਲ ਗੱਲਬਾਤ ਕਰਨ ਤੇ ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਜਲਦੀ ਹੀ ਇਸ ਕਤਲ ਲਈ ਜ਼ਿੰਮੇਵਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਡਿਪਲੋਮੈਟਾਂ ਨੂੰ ਲੈ ਕੇ ਭਾਰਤ ਨਾਲ ਵਿਵਾਦ 'ਚ ਅਮਰੀਕਾ ਤੇ ਯੂਕੇ ਨੇ ਕੀਤਾ ਕੈਨੇਡਾ ਦਾ ਸਮਰਥਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News