ਜ਼ੀਰਾ ਦੇ ਨੌਜਵਾਨ ਦਾ ਮਨੀਲਾ ’ਚ ਗੋਲ਼ੀਆਂ ਮਾਰ ਕੇ ਕਤਲ, ਪੱਕਾ ਹੋਣ ਲਈ ਲਗਾਈ ਸੀ ਫਾਈਲ

11/03/2022 6:30:31 PM

ਜ਼ੀਰਾ (ਸਤੀਸ਼) : ਜ਼ੀਰਾ ਦੇ ਰਹਿਣ ਵਾਲੇ ਨੌਜਵਾਨ ਦਾ ਮਨੀਲਾ ਵਿਚ ਗੋਲ਼ੀਆਂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਸੁਖਚੈਨ ਸਿੰਘ ਜ਼ੀਰਾ ਦੇ ਜੋਹਲ ਨਗਰ ਦਾ ਰਹਿਣ ਵਾਲਾ ਹੈ। ਰੁਜ਼ਗਾਰ ਦੀ ਭਾਲ ਵਿਚ ਲਗਭਗ 4 ਸਾਲ ਪਹਿਲਾਂ ਹੀ ਮਨੀਲਾ ਗਿਆ ਸੀ। ਸੁਖਚੈਨ ਦਾ ਬੀਤੀ ਰਾਤ ਕੁਝ ਨੌਜਵਾਨਾਂ ਵਲੋਂ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਸੰਬੰਧ ਵਿਚ ਮ੍ਰਿਤਕ ਸੁਖਚੈਨ ਸਿੰਘ ਦੇ ਪਿਤਾ ਗੁਰਜੰਟ ਸਿੰਘ ਅਤੇ ਭਰਾ ਗੁਰਪ੍ਰੀਤ ਸਿੰਘ ਉਰਫ ਗੋਰਾ ਵਾਸੀ ਜੌਹਲ ਨਗਰ ਜ਼ੀਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਸੁਖਚੈਨ ਸਿੰਘ ਨਾਲ ਫੋਨ ’ਤੇ ਗੱਲ ਹੋਈ ਸੀ ਜਿਸ ਨੇ ਦੱਸਿਆ ਸੀ ਕਿ ਉਹ ਇਥੇ ਬਿਲਕੁਲ ਠੀਕ ਠਾਕ ਹੈ।

ਇਹ ਵੀ ਪੜ੍ਹੋ : ਵਿਆਹ ’ਚ ਪ੍ਰੋਗਰਾਮ ਲਗਾ ਕੇ ਆ ਰਹੀ ਭੰਗੜਾ ਟੀਮ ਨਾਲ ਵਾਪਰਿਆ ਹਾਦਸਾ, ਕਮਜ਼ੋਰ ਦਿਲ ਵਾਲੇ ਨਾ ਦੇਖਣ ਤਸਵੀਰਾਂ

ਮ੍ਰਿਤਕ ਪਰਿਵਾਰਕ ਮੁਤਾਬਕ ਸੁਖਚੈਨ ਨੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ ਸੀ ਕਿ ਉਸ ਨੇ ਮਨੀਲਾ ਵਿਚ ਪੱਕਿਆਂ ਹੋਣ ਲਈ ਫਾਈਲ ਲਗਾਈ ਹੋਈ ਹੈ। ਉਨ੍ਹਾਂ ਦੱਸਿਆ ਕਿ ਬੀਤੀ ਰਾਤ ਉਸ ਦੇ ਦੋਸਤ ਦਾ ਫੋਨ ਆਇਆ ਕਿ ਉਸ ਦੀ ਤਬੀਅਤ ਕੁਝ ਠੀਕ ਨਹੀਂ ਸੀ ਅਤੇ ਜਦੋਂ ਡਾਕਟਰ ਪਾਸੋਂ ਉਹ ਦਵਾਈ ਲੈ ਕੇ ਵਾਪਸ ਆ ਰਿਹਾ ਸੀ ਤਾਂ ਕੁਝ ਬਦਮਾਸ਼ਾਂ ਨੇ ਸੁਖਚੈਨ ਸਿੰਘ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਪੁੱਤ ਦੇ ਕਤਲ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 

ਇਹ ਵੀ ਪੜ੍ਹੋ : ਪਾਰਟੀ ’ਚੋਂ ਮੁਅੱਤਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਆਏ ਸਾਹਮਣੇ, ਭਾਜਪਾ ’ਚ ਜਾਣ ਦੀ ਚਰਚਾ ’ਤੇ ਦਿੱਤਾ ਵੱਡਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

Gurminder Singh

This news is Content Editor Gurminder Singh