ਪੰਜਾਬ ''ਚ ਤਾਰ-ਤਾਰ ਹੋਏ ਰਿਸ਼ਤੇ, ਛੋਟੇ ਭਰਾ ਨੇ ਸੱਬਲ ਨਾਲ ਮੌਤ ਦੇ ਘਾਟ ਉਤਾਰਿਆ ਵੱਡਾ ਭਰਾ
Wednesday, Feb 28, 2024 - 06:48 PM (IST)
ਸਮਰਾਲਾ (ਵਿਪਨ) : ਇੱਥੇ ਪਿੰਡ ਪੁਨੀਆ 'ਚ ਬੀਤੀ ਰਾਤ ਉਸ ਵੇਲੇ ਰਿਸ਼ਤੇ ਹੋਏ ਤਾਰ-ਤਾਰ ਹੋ ਗਏ, ਜਦੋਂ ਛੋਟੇ ਭਰਾ ਨੇ ਆਪਣੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਆਪਣੇ ਪਿਤਾ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਫਿਲਹਾਲ ਜ਼ਖਮੀ ਪਿਤਾ ਰਾਮ ਸਿੰਘ ਨੂੰ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ 'ਚ ਰੈਫ਼ਰ ਕੀਤਾ ਗਿਆ ਹੈ। ਸਮਰਾਲਾ ਪੁਲਸ ਨੇ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ 'ਚ ਲੈ ਲਈ ਹੈ। ਖ਼ਾਸ ਗੱਲ ਇਹ ਹੈ ਕਿ ਮ੍ਰਿਤਕ ਜਗਦੀਪ ਸਿੰਘ ਨੇ ਕਰੀਬ 2 ਸਾਲ ਪਹਿਲਾਂ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ ਅਤੇ 4 ਮਹੀਨੇ ਪਹਿਲਾਂ ਉਹ ਜੇਲ੍ਹ 'ਚੋਂ ਵਾਪਸ ਆਇਆ ਸੀ।
ਇਹ ਵੀ ਪੜ੍ਹੋ : 7 ਮਾਰਚ ਤੋਂ ਸ਼ੁਰੂ ਹੋਣਗੀਆਂ PSEB 5ਵੀਂ ਜਮਾਤ ਦੀਆਂ ਪ੍ਰੀਖਿਆਵਾਂ, ਜਾਰੀ ਕੀਤੇ ਗਏ ਨਿਰਦੇਸ਼
ਪਿੰਡ ਵਾਸੀ ਪ੍ਰਗਟ ਸਿੰਘ ਦਾ ਕਹਿਣਾ ਸੀ ਕਿ ਮ੍ਰਿਤਕ ਜਗਦੀਪ ਸਿੰਘ ਅਤੇ ਉਸ ਦਾ ਪਿਤਾ ਰਾਮ ਸਿੰਘ ਪਿੰਡ 'ਚ ਵੱਖਰੇ ਘਰ 'ਚ ਰਹਿੰਦੇ ਸੀ ਅਤੇ ਛੋਟਾ ਭਰਾ ਦਲਵੀਰ ਸਿੰਘ ਪਿੰਡ 'ਚ ਵੱਖ ਰਹਿੰਦਾ ਸੀ। ਦੋਹਾਂ ਭਰਾਵਾਂ ਵਿਚਕਾਰ ਅਨੇਕਾਂ ਵਾਰ ਲੜਾਈ ਹੋ ਚੁੱਕੀ ਹੈ ਅਤੇ ਪਿੰਡ ਦੀ ਪੰਚਾਇਤ ਬਹੁਤ ਵਾਰ ਦੋਹਾਂ ਵਿਚਕਾਰ ਸਮਝੌਤਾ ਕਰਵਾ ਚੁੱਕੀ ਹੈ। ਪ੍ਰਗਟ ਸਿੰਘ ਨੇ ਕਿਹਾ ਕਿ ਮ੍ਰਿਤਕ ਜਗਦੀਪ ਸਿੰਘ ਨੇ ਕੁੱਝ ਸਾਲ ਪਹਿਲਾਂ ਆਪਣੀ ਮਾਂ ਦਾ ਕਤਲ ਕਰ ਦਿੱਤਾ ਸੀ ਅਤੇ ਕਰੀਬ 4 ਮਹੀਨੇ ਪਹਿਲਾਂ ਜੇਲ੍ਹ 'ਚੋਂ ਬਾਹਰ ਆਇਆ ਸੀ। ਬੀਤੀ ਰਾਤ ਜਗਦੀਪ ਸਿੰਘ ਦੇ ਘਰ ਉਸ ਦਾ ਛੋਟਾ ਭਰਾ ਦਲਬੀਰ ਸਿੰਘ ਆਇਆ ਅਤੇ ਦੋਹਾਂ ਵਿਚਕਾਰ ਲੜਾਈ ਹੋਈ। ਇਸ ਦੌਰਾਨ ਦਲਬੀਰ ਸਿੰਘ ਨੇ ਜਗਦੀਪ ਨੂੰ ਸੱਬਲ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਪਿਤਾ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ।
ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਖ਼ੁਸ਼ਖ਼ਬਰੀ, CM ਭਗਵੰਤ ਮਾਨ ਅੱਜ ਦੇਣਗੇ ਵੱਡਾ ਤੋਹਫ਼ਾ (ਵੀਡੀਓ)
ਇੱਥੇ ਇਹ ਗੱਲ ਵੀ ਦੱਸਣਯੋਗ ਹੈ ਕਿ ਤਿੰਨੇਂ ਹੀ ਨਸ਼ੇ ਦੇ ਆਦੀ ਹਨ। ਜ਼ਖਮੀ ਰਾਮ ਸਿੰਘ ਨੇ ਦੱਸਿਆ ਕਿ ਉਹ ਅਤੇ ਉਸ ਦਾ ਵੱਡਾ ਪੁੱਤਰ ਜਗਦੀਪ ਸਿੰਘ ਕਾਫੀ ਸਮੇਂ ਤੋਂ ਵੱਖ ਰਹਿ ਰਹੇ ਸੀ। ਛੋਟਾ ਪੁੱਤ ਦਲਬੀਰ ਪਿੰਡ 'ਚ ਵੱਖ ਘਰ 'ਚ ਰਹਿੰਦਾ ਸੀ। ਰਾਤ ਘਟਨਾ ਇਹ ਹੋਈ ਕਿ ਦਲਬੀਰ ਨਸ਼ੇ ਦੀ ਹਾਲਤ 'ਚ ਘਰ ਆਇਆ ਅਤੇ ਉਨ੍ਹਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਉਸ ਤੋਂ ਬਾਅਦ ਉਸ ਨੇ ਸੱਬਲ ਮਾਰ ਕੇ ਵੱਡੇ ਪੁੱਤ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਮੇਰੇ 'ਤੇ ਵੀ ਜਾਨਲੇਵਾ ਹਮਲਾ ਕੀਤਾ। ਫਿਲਹਾਲ ਸਮਰਾਲਾ ਪੁਲਸ ਦੇ ਐੱਸ. ਐੱਚ. ਓ. ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਸਮਰਾਲਾ ਦੇ ਨਜ਼ਦੀਕੀ ਪਿੰਡ ਪੁੰਨੀਆ 'ਚ ਇੱਕ ਪਰਿਵਾਰਕ ਲੜਾਈ ਹੋਈ, ਜਿਸ ਵਿੱਚ ਦੋ ਭਰਾ ਅਤੇ ਪਿਓ ਦੀ ਖੂਨੀ ਝੜਪ ਹੋਈ। ਇਸ ਦੌਰਾਨ ਇੱਕ ਭਰਾ ਦੀ ਮੌਤ ਹੋ ਗਈ। ਫਿਲਹਾਲ ਦੋਸ਼ੀ ਦਲਵੀਰ ਸਿੰਘ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮੁਕੱਦਮਾ ਦਰਜ ਕਰ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8