ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਵੱਡੇ ਭਰਾ ਦੀ ਮੌਤ ਤੋਂ ਦੋ ਦਿਨ ਬਾਅਦ ਛੋਟੇ ਦੀ ਵੀ ਹੋਈ ਮੌਤ
Tuesday, Apr 23, 2024 - 06:33 PM (IST)

ਧਿਆਨਪੁਰ/ਕਾਲਾ ਅਫਗਾਨਾ (ਬਲਵਿੰਦਰ)- ਬੀਤੀ ਦਿਨ ਦੇਰ ਰਾਤ ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਕੋਟਲੀ ਸੂਰਤ ਮੱਲ੍ਹੀ ਦੇ 2 ਸਕੇ ਭਰਾ ਅਕਾਸ਼ਦੀਪ ਸਿੰਘ ਅਤੇ ਦਲਜੀਤ ਸਿੰਘ ਨਾਲ ਫਤਿਹਗੜ੍ਹ ਚੂੜੀਆਂ ਤੋਂ ਆਉਂਦੇ ਸਮੇਂ ਭਿਆਨਕ ਸੜਕ ਹਾਦਸਾ ਵਾਪਰਿਆ ਗਿਆ ਸੀ, ਜਿਸ ਦੌਰਾਨ ਮੌਕੇ ’ਤੇ ਅਕਾਸ਼ਦੀਪ ਸਿੰਘ ਦੀ ਮੌਤ ਹੋ ਗਈ ਸੀ, ਜਦਕਿ ਛੋਟਾ ਭਰਾ ਦਲਜੀਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ, ਜਿਸਦਾ ਅੰਮ੍ਰਿਤਸਰ ਦੇ ਕਿਸੇ ਨਿੱਜੀ ਹਸਪਤਾਲ ’ਚ ਇਲਾਜ ਚੱਲ ਸੀ। ਇਸ ਦੌਰਾਨ ਜ਼ਖ਼ਮੀ ਦੀ ਵੀ ਮੌਤ ਹੋ ਗਈ, ਦੋਵੇਂ ਸਕੇ ਭਰਾਵਾਂ ਦੀ ਮੌਤ ਦੀ ਖ਼ਬਰ ਸੁਣਨ ਨਾਲ ਪੂਰੇ ਪਿੰਡ ’ਚ ਸ਼ੋਕ ਦੀ ਲਹਿਰ ਹੈ ਅਤੇ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਡਿੱਗਿਆ ਹੋਇਆ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ
ਜ਼ਿਕਰਯੋਗ ਹੈ ਕਿ ਇਹ ਦੋਵੇਂ ਭਰਾ ਫਤਿਹਗੜ੍ਹ ਚੂੜੀਆਂ ’ਚ ਨਿਊਡਲ ਬਰਗਰ ਦੀ ਦੁਕਾਨ ਕਰਦੇ ਸਨ ਅਤੇ ਰੋਜ਼ਾਨਾ ਫਤਿਹਗੜ੍ਹ ਚੂੜੀਆਂ ਤੋਂ ਸ਼ਾਮ ਨੂੰ ਵਾਪਸ ਕੋਟਲੀ ਸੂਰਤ ਮੱਲ੍ਹੀ ਆਉਂਦੇ ਸਨ। ਪੁਲਸ ਚੌਕੀ ਘਣੀਕੇ ਬਾਗ਼ਰ ਵੱਲੋਂ ਨੌਜਵਾਨ ਦਲਜੀਤ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਬਟਾਲਾ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਤੇਜ਼ ਹਨੇਰੀ ਕਾਰਨ ਦੁੱਬਈ ਕਾਰਨੀਵਾਲ 'ਚ ਨੌਜਵਾਨ 'ਤੇ ਡਿੱਗਾ ਆਈਫਿਲ ਟਾਵਰ, 4 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਦੂਜੇ ਪਾਸੇ ਪਰਿਵਾਰਕ ਮੈਂਬਰਾਂ ਨੇ ਐੱਸ. ਐੱਸ. ਪੀ. ਬਟਾਲਾ ਅਤੇ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ’ਚ ਸੀ. ਸੀ. ਟੀ. ਵੀ. ਕੈਮਰੇ ਖੰਗਾਲਕੇ ਦੀ ਜਾਂਚ ਕਰ ਕੇ ਬਣਦਾ ਇਨਸਾਫ਼ ਦਿੱਤਾ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8