ਪੰਜਾਬ ''ਚ ਫਿਰ ਲੀਰੋ-ਲੀਰ ਹੋਏ ਰਿਸ਼ਤੇ, ਛੋਟੇ ਨੇ ਵੱਡੇ ਭਰਾ ਨੂੰ ਦਿੱਤੀ ਅਜਿਹੀ ਮੌਤ ਕਿ ਸੁਣ ਕੰਬ ਜਾਵੇ ਰੂਹ

Saturday, Apr 06, 2024 - 06:23 PM (IST)

ਪੰਜਾਬ ''ਚ ਫਿਰ ਲੀਰੋ-ਲੀਰ ਹੋਏ ਰਿਸ਼ਤੇ, ਛੋਟੇ ਨੇ ਵੱਡੇ ਭਰਾ ਨੂੰ ਦਿੱਤੀ ਅਜਿਹੀ ਮੌਤ ਕਿ ਸੁਣ ਕੰਬ ਜਾਵੇ ਰੂਹ

ਬਰਨਾਲਾ : ਬਰਨਾਲਾ ਦੇ ਪਿੰਡ ਸੰਧੂ ਕਲਾਂ ਵਿਖੇ ਛੋਟੇ ਭਰਾ ਨੇ ਵੱਡੇ ਭਰਾ ਦਾ ਬਰੇਹਿਮੀ ਨਾਲ ਕਤਲ ਕਰ ਦਿੱਤਾ। ਦੋਵੇਂ ਭਰਾ ਇੱਕੋ ਘਰ 'ਚ ਰਹਿੰਦੇ ਸਨ, ਦੋਸ਼ੀ ਦਾ ਵਿਆਹ ਨਹੀਂ ਹੋਇਆ ਸੀ ਅਤੇ ਅਕਸਰ ਹੀ ਆਪਣੇ ਭਰਾ ਅਤੇ ਪਰਿਵਾਰ ਨਾਲ ਝਗੜਾ ਕਰਦਾ ਰਹਿੰਦਾ ਸੀ। ਬੀਤੀ ਰਾਤ ਉਸ ਨੇ ਘਰ 'ਚ ਹੀ ਪੇਚਕਸ ਮਾਰ ਮਾਰ ਕੇ ਭਰਾ ਦਾ ਕਤਲ ਕਰ ਦਿੱਤਾ। ਇਸ ਵਾਰਦਾਤ ਵਿਚ ਬਲਵੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਪਰਿਵਾਰ ਨੇ ਦੋਸ਼ 'ਤੇ ਸਖਤ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਮਾਮਲੇ ਸਬੰਧੀ ਥਾਣਾ ਭਦੌੜ ਦੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ, ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਸ਼ਾਮ ਢੱਲਦਿਆਂ ਹੀ ਸ਼ੁਰੂ ਹੋ ਜਾਂਦਾ ਗੰਦਾ ਕੰਮ, ਅੱਯਾਸ਼ੀ ਦਾ ਅੱਡਾ ਬਣ ਜਾਂਦੇ ਇਹ ਹੋਟਲ

ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦੇ ਜੀਜਾ ਪੂਰਨ ਸਿੰਘ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਉਹ ਆਪਣੇ ਘਰ ਹੀ ਰਹਿੰਦਾ ਸੀ। ਉਹ ਕਾਫੀ ਸਮੇਂ ਤੋਂ ਸ਼ਰਾਬ ਪੀਣ ਦਾ ਆਦੀ ਸੀ। ਇਸ ਦੇ ਚੱਲਦੇ ਉਹ ਅਕਸਰ ਸ਼ਰਾਬ ਪੀ ਕੇ ਘਰ ਦੀ ਹਰ ਗੱਲ ਨੂੰ ਲੈ ਕੇ ਲੜਾਈ-ਝਗੜਾ ਕਰਦਾ ਸੀ। ਬੀਤੀ ਰਾਤ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿਚ ਆਪਣੇ ਭਰਾ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਪੇਚਕਸ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ। ਪੀੜਤ ਜਸਬੀਰ ਕੌਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੇ ਪਤੀ ਦਾ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ।

ਇਹ ਵੀ ਪੜ੍ਹੋ : ਇਤਰਾਜ਼ਯੋਗ ਪੋਸਟ ਪਾਉਣ ਵਾਲੇ ਮੱਟ ਸ਼ੇਰੋਵਾਲਾ ਨੇ ਕੰਨ ਫੜ ਕੇ ਮੰਗੀ ਮੁਆਫ਼ੀ

ਕੀ ਕਹਿਣਾ ਹੈ ਪੁਲਸ ਦਾ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਐੱਸਐੱਚਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫਤ 'ਚ ਹੋਣਗੇ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿਚ ਰਖਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਦੀ ਲਪੇਟ ਵਿਚ ਸੀ, ਇਸ ਬਾਰੇ ਵੀ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਦਿਲ ਕੰਬਾਅ ਦੇਣ ਵਾਲਾ ਹਾਦਸਾ, ਦੋ ਔਰਤਾਂ ਸਮੇਤ 5 ਲੋਕਾਂ ਦੀ ਮੌਕੇ 'ਤੇ ਮੌਤ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News