ਜਬਰ-ਜ਼ਿਨਾਹ ਕਰਨ ਦੇ ਦੋਸ਼ ''ਚ ਫੜ੍ਹਿਆ ਨੌਜਵਾਨ ਸਬੂਤਾਂ ਦੀ ਘਾਟ ਕਾਰਨ ਬਰੀ

Thursday, Mar 14, 2024 - 12:22 PM (IST)

ਜਬਰ-ਜ਼ਿਨਾਹ ਕਰਨ ਦੇ ਦੋਸ਼ ''ਚ ਫੜ੍ਹਿਆ ਨੌਜਵਾਨ ਸਬੂਤਾਂ ਦੀ ਘਾਟ ਕਾਰਨ ਬਰੀ

ਚੰਡੀਗੜ੍ਹ (ਪ੍ਰੀਕਸ਼ਿਤ) : ਵਿਆਹ ਦੇ ਬਹਾਨੇ ਜਬਰ-ਜ਼ਿਨਾਹ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਨੂੰ ਜ਼ਿਲ੍ਹਾ ਅਦਾਲਤ ਨੇ ਸਬੂਤਾਂ ਦੀ ਘਾਟ ਕਾਰਣ ਬਰੀ ਕਰ ਦਿੱਤਾ ਹੈ। ਨੌਜਵਾਨ ਦੀ ਪਛਾਣ ਕੁਨਾਲ ਉਰਫ਼ ਕੱਲੂ ਵਾਸੀ ਮਨੀਮਾਜਰਾ ਸ਼ਾਂਤੀ ਨਗਰ ਵਜੋਂ ਹੋਈ ਹੈ।

ਪੁਲਸ ਨੇ ਪੀੜਤਾ ਦੀ ਮਾਂ ਦੀ ਸ਼ਿਕਾਇਤ ’ਤੇ ਪਿਛਲੇ ਸਾਲ 11 ਨਵੰਬਰ, 2021 ਨੂੰ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕਰ ਕੇ ਗ੍ਰਿਫ਼ਤਾਰ ਕੀਤਾ ਸੀ। ਸ਼ਿਕਾਇਤ 'ਚ ਮਾਂ ਨੇ ਕਿਹਾ ਸੀ ਕਿ ਉਸ ਦੀ 15 ਸਾਲਾ ਨਾਬਾਲਗ ਧੀ ਬਿਨਾਂ ਕਿਸੇ ਨੂੰ ਦੱਸੇ ਘਰੋਂ ਚਲੀ ਗਈ ਸੀ। ਉਸ ਦੀ ਭਾਲ ਕੀਤੀ ਗਈ, ਪਰ ਨਹੀਂ ਮਿਲੀ। ਬਾਅਦ ਵਿਚ ਪਤਾ ਲੱਗਾ ਕਿ ਉਕਤ ਨੌਜਵਾਨ ਉਸ ਦੀ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਗਿਆ ਸੀ।


author

Babita

Content Editor

Related News