2 ਸਾਲ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਦਰਦ ਭਰੀ ਕਹਾਣੀ ਸੁਣ ਤੁਸੀਂ ਵੀ ਭਾਵੁਕ ਹੋ ਜਾਵੋਗੇ

Sunday, Apr 21, 2024 - 11:21 AM (IST)

2 ਸਾਲ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਦਰਦ ਭਰੀ ਕਹਾਣੀ ਸੁਣ ਤੁਸੀਂ ਵੀ ਭਾਵੁਕ ਹੋ ਜਾਵੋਗੇ

ਬਰਨਾਲਾ (ਪੁਨੀਤ) : ਬਰਨਾਲਾ ਦੇ ਪਿੰਡ ਰਾਮਗੜ੍ਹ 'ਚ ਇਕ ਪਰਿਵਾਰ 'ਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਪਿਆ, ਜਦੋਂ ਘਰ ਦੇ ਨੌਜਵਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸਤਨਾਮ ਸਿੰਘ ਵਜੋਂ ਹੋਈ ਸੀ, ਜਿਸ ਦਾ 2 ਸਾਲ ਪਹਿਲਾਂ ਵਿਆਹ ਹੋਇਆ ਸੀ ਅਤੇ 9 ਮਹੀਨਿਆਂ ਦਾ ਇਕ ਮਾਸੂਮ ਪੁੱਤਰ ਹੈ। ਮ੍ਰਿਤਕ ਕੋਲੋਂ ਖ਼ੁਦਕੁਸ਼ੀ ਨੋਟ ਵੀ ਬਰਾਮਦ ਕੀਤਾ ਗਿਆ ਹੈ, ਜਿਸ 'ਚ ਉਸ ਨੇ ਕਮਿਸ਼ਨ ਏਜੰਟ ਅਤੇ ਸਾਬਕਾ ਸਰਪੰਚ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ।

ਇਹ ਵੀ ਪੜ੍ਹੋ : ਪਲਾਂ 'ਚ ਹੀ ਢਹਿ-ਢੇਰੀ ਹੋ ਗਈ ਬਹੁ-ਮੰਜ਼ਿਲਾ ਇਮਾਰਤ, ਦਿਲ ਦਹਿਲਾ ਦੇਵੇਗੀ ਭਿਆਨਕ ਵੀਡੀਓ

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਮਾਤਾ ਬਿੰਦਰ ਕੌਰ ਅਤੇ ਪਤਨੀ ਪਰਮਜੀਤ ਕੌਰ ਨੇ ਦੱਸਿਆ ਕਿ ਸਤਨਾਮ ਸਿੰਘ ਕੁੱਝ ਸਾਲ ਪਹਿਲਾਂ ਕਮਿਸ਼ਨ ਏਜੰਟ ਕੋਲ ਕੰਮ ਕਰਦਾ ਸੀ, ਜੋ ਕਿ ਸਤਨਾਮ ਦੇ ਬੈਂਕ ਖ਼ਾਤੇ 'ਚ ਪੈਸੇ ਜਮ੍ਹਾਂ ਕਰਵਾ ਕੇ ਫਿਰ ਕੱਢਵਾ ਲੈਂਦਾ ਸੀ। ਉਹ ਸਤਨਾਮ ਕੋਲੋਂ 22 ਲੱਖ ਰੁਪਏ ਦੀ ਮੰਗ ਕਰ ਰਿਹਾ ਸੀ ਪਰ ਸਤਨਾਮ ਸਿਰਫ ਉਸ ਨੂੰ 8 ਲੱਖ ਰੁਪਏ ਦੇ ਰਿਹਾ ਸੀ। ਕਮਿਸ਼ਨ ਏਜੰਟ ਨੇ ਇਹ ਪੈਸੇ ਲੈਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਸਤਨਾਮ ਉਸ ਦੀ ਦੁਕਾਨ ਛੱਡ ਕੇ ਇਲੈਕਟ੍ਰੀਸ਼ੀਅਨ ਦਾ ਕੰਮ ਕਰਨ ਲੱਗਾ।

ਇਹ ਵੀ ਪੜ੍ਹੋ : ਖਰੜ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਹੀ ਕੈਨੇਡਾ ਜਾਣ ਲਈ ਹੋਈ ਸੀ ਬਾਇਓਮੈਟ੍ਰਿਕ

ਫਿਰ ਵੀ ਕਮਿਸ਼ਨ ਏਜੰਟ ਨੇ ਉਸ ਦਾ ਪਿੱਛਾ ਨਹੀਂ ਛੱਡਿਆ ਅਤੇ ਉਸ ਤੋਂ ਖ਼ਾਲੀ ਚੈੱਕ ਲੈ ਲਿਆ। ਉਹ ਅਕਸਰ ਸਤਨਾਮ ਨੂੰ ਪੁਲਸ ਕੇਸ ਕਰਾਉਣ ਦੀਆਂ ਧਮਕੀਆਂ ਦਿੰਦਾ ਸੀ। ਉਨ੍ਹਾਂ ਨੇ ਆਪਣਾ ਘਰ ਵੀ ਗਹਿਣੇ ਰੱਖਿਆ ਹੋਇਆ ਸੀ। ਇਸ ਕਾਰਨ ਸਤਨਾਮ ਬੇਹੱਦ ਪਰੇਸ਼ਾਨ ਰਹਿਣ ਲੱਗਾ ਅਤੇ ਉਸ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਕੋਲੋਂ ਖ਼ੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ, ਜਿਸ 'ਚ ਉਸ ਨੇ ਟੱਲੇਵਾਲ ਦੇ ਸਰਪੰਚ ਅਤੇ ਸਾਬਕਾ ਸਰਪੰਚ ਸਮੇਤ ਕੁੱਝ ਲੋਕਾਂ ਦੇ ਨਾਂ ਲਿਖੇ ਹਨ ਅਤੇ ਖ਼ੁਦਕੁਸ਼ੀ ਲਈ ਕਮਿਸ਼ਨ ਏਜੰਟ ਅਤੇ ਉਸ ਦੇ ਸਾਥੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਫਿਲਹਾਲ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਮ੍ਰਿਤਕ ਸਤਨਾਮ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਮ੍ਰਿਤਕ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ ਅਤੇ ਨਾਂ ਹੀ ਅੰਤਿਮ ਸੰਸਕਾਰ ਕਰਨਗੇ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਹੱਕ 'ਚ ਆਏ ਪਿੰਡ ਵਾਸੀ ਅਤੇ ਪੰਚਾਇਤ ਯੂਨੀਅਨ ਬਰਨਾਲਾ ਵੀ ਇਨਸਾਫ਼ ਦੀ ਮੰਗ ਕਰ ਰਹੇ ਹਨ। ਉਨ੍ਹਾਂ ਨੇ ਪੁਲਸ ਨੂੰ ਸੋਮਵਾਰ ਤੱਕ ਅਲਟੀਮੇਟਮ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸੋਮਵਾਰ ਤੱਕ ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਾ ਕੀਤਾ ਤਾਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News