ਸਾਊਦੀ ਅਰਬ ਤੋਂ 4 ਮਹੀਨੇ ਪਹਿਲਾਂ ਪਰਤਿਆ ਸੀ ਜਵਾਨ ਪੁੱਤ, ਲਾਸ਼ ਦੇਖ ਮਾਪਿਆਂ ਦੀਆਂ ਨਿਕਲੀਆਂ ਧਾਹਾਂ

Friday, Feb 02, 2024 - 04:38 PM (IST)

ਸਾਊਦੀ ਅਰਬ ਤੋਂ 4 ਮਹੀਨੇ ਪਹਿਲਾਂ ਪਰਤਿਆ ਸੀ ਜਵਾਨ ਪੁੱਤ, ਲਾਸ਼ ਦੇਖ ਮਾਪਿਆਂ ਦੀਆਂ ਨਿਕਲੀਆਂ ਧਾਹਾਂ

ਮਾਛੀਵਾੜਾ ਸਾਹਿਬ (ਟੱਕਰ) : ਇੱਥੋਂ ਦੇ ਨੇੜਲੇ ਪਿੰਡ ਲੱਖੋਵਾਲ ਕਲਾਂ ਦੇ ਨਿਵਾਸੀ ਛਿੰਦਰਪਾਲ ਦੇ ਨੌਜਵਾਨ ਪੁੱਤਰ ਰਮਨ ਕੁਮਾਰ (23) ਦੀ ਸ਼ੱਕੀ ਹਾਲਤ 'ਚ ਮੌਤ ਹੋ ਗਈ। ਉਸਦੀ ਲਾਸ਼ ਪਿੰਡ ਤੋਂ ਕੁੱਝ ਕਿਲੋਮੀਟਰ ਦੂਰ ਹੀ ਸੜਕ ਕਿਨਾਰੇ ਮਿਲੀ। ਮ੍ਰਿਤਕ ਦੇ ਪਿਤਾ ਛਿੰਦਰਪਾਲ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਪੁੱਤਰ ਰਮਨ ਕੁਮਾਰ ਕਰੀਬ 4 ਮਹੀਨੇ ਪਹਿਲਾਂ ਹੀ ਸਾਊਦੀ ਅਰਬ ਤੋਂ ਪਰਤਿਆ ਸੀ ਅਤੇ ਹੁਣ ਉਹ ਪਿੰਡ 'ਚ ਹੀ ਰਹਿ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ ਲਈ ਚੰਗੀ ਖ਼ਬਰ, ਮਾਨ ਸਰਕਾਰ ਕਰ ਰਹੀ ਵਿਸ਼ੇਸ਼ ਉਪਰਾਲਾ

ਲੰਘੀ 31 ਜਨਵਰੀ ਨੂੰ ਉਹ ਆਪਣੇ ਘਰੋਂ ਮੋਟਰਸਾਈਕਲ ’ਤੇ ਗਿਆ ਅਤੇ ਬੀਤੀ ਰਾਤ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦਾ ਪੁੱਤਰ ਪਿੰਡ ਤੋਂ ਕਿਲੋਮੀਟਰ ਦੂਰੀ ’ਤੇ ਸੜਕ ’ਤੇ ਡਿੱਗਿਆ ਪਿਆ ਹੈ। ਜਦੋਂ ਉਨ੍ਹਾਂ ਨੇ ਮੌਕੇ ’ਤੇ ਜਾ ਦੇਖਿਆ ਤਾਂ ਰਮਨ ਕੁਮਾਰ ਦੀ ਮੌਤ ਹੋ ਚੁੱਕੀ ਸੀ ਅਤੇ ਮੋਟਰਸਾਈਕਲ ਉਸ ਕੋਲ ਡਿੱਗਿਆ ਪਿਆ ਸੀ। ਸੂਚਨਾ ਮਿਲਣ ’ਤੇ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਅਤੇ ਸਹਾਇਕ ਥਾਣੇਦਾਰ ਪਵਨਜੀਤ ਵੀ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਨੇ ਦੇਖਿਆ ਕਿ ਰਮਨ ਕੁਮਾਰ ਦੇ ਸਰੀਰ ’ਤੇ ਕੋਈ ਵੀ ਸੱਟ ਦਾ ਨਿਸ਼ਾਨ ਨਹੀਂ ਸੀ, ਫਿਰ ਵੀ ਪੁਲਸ ਵਲੋਂ ਲਾਸ਼ ਕਬਜ਼ੇ ’ਚ ਕਰ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਨਾਂ ਪੈਸੇ ਖ਼ਰਚੇ ਹੀ ਦਿਖੇ Hill Station ਦੇ ਨਜ਼ਾਰੇ, ਲੋਕਾਂ ਦੀਆਂ ਲੱਗੀਆਂ ਮੌਜਾਂ (ਤਸਵੀਰਾਂ)
ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਮ੍ਰਿਤਕ ਰਮਨ ਕੁਮਾਰ ਦਾ ਮੋਬਾਇਲ ਗਾਇਬ ਹੈ ਅਤੇ ਉਸ ਦੀ ਕਾਲ ਡਿਟੇਲ ਕੱਢਵਾਈ ਜਾ ਰਹੀ ਹੈ ਤਾਂ ਜੋ ਪਤਾ ਲੱਗੇ ਸਕੇ ਕਿ ਉਸ ਨਾਲ ਕੌਣ-ਕੌਣ ਸਨ। ਥਾਣਾ ਮੁਖੀ ਨੇ ਕਿਹਾ ਕਿ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਪਤਾ ਲੱਗ ਸਕੇਗਾ। ਫਿਲਹਾਲ ਧਾਰਾ-174 ਤਹਿਤ ਕਾਨੂੰਨੀ ਕਾਰਵਾਈ ਕਰ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਭੇਜ ਦਿੱਤਾ ਹੈ। ਨੌਜਵਾਨ ਦੀ ਮੌਤ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News