ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

Tuesday, Jul 30, 2024 - 06:26 PM (IST)

ਅਮਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ ''ਚ ਮੌਤ, ਪਰਿਵਾਰ ਦਾ ਇਕੋ-ਇਕ ਸਹਾਰਾ ਸੀ ਮਲਕੀਤ

ਸ੍ਰੀ ਹਰਗੋਬਿੰਦਪੁਰ ਸਾਹਿਬ (ਰਮੇਸ਼)-ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨੌਜਵਾਨ ਦੀ ਅਮਰੀਕਾ ਵਿਚ ਐਕਸੀਡੈਂਟ ਦੌਰਾਨ ਮੌਤ ਹੋ ਗਈ ਹੈ।  ਜਾਣਕਾਰੀ ਮੁਤਾਬਕ ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਕੁਝ ਸਮਾਂ ਪਹਿਲਾਂ ਰੋਜ਼ੀ ਰੋਟੀ ਕਮਾਉਣ ਅਤੇ ਚੰਗੇ ਦਿਨਾਂ ਦੀ ਆਸ ’ਚ ਅਮਰੀਕਾ ਗਿਆ ਸੀ ਪਰ ਪਰਮਾਤਮਾ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਬੀਤੇ ਦਿਨ ਮਲਕੀਤ ਸਿੰਘ ਪੁੱਤਰ ਸਕੱਤਰ ਸਿੰਘ ਦੀ ਇਕ ਸੜਕ ਹਾਦਸੇ ’ਚ ਦਰਦਨਾਕ ਮੌਤ ਹੋ ਗਈ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਨਾਲ ਵਾਪਰਿਆ ਭਾਣਾ, ਦੋਸਤਾਂ ਦੇ ਫੋਨ ਆਉਣ ਮਗਰੋਂ ਪਰਿਵਾਰ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਮਲਕੀਤ ਸਿੰਘ ਆਪਣੇ ਪਿੱਛੇ ਦੋ ਛੋਟੇ ਬੱਚੇ ਅਤੇ ਬਜ਼ੁਰਗ ਮਾਤਾ ਪਿਤਾ ਛੱਡ ਗਿਆ ਹੈ। ਮਲਕੀਤ ਸਿੰਘ ਪੂਰੇ ਪਰਿਵਾਰ ਦਾ ਇਕੋ ਇਕ ਸਹਾਰਾ ਸੀ। ਬਜ਼ੁਰਗ ਮਾਤਾ ਪਿਤਾ ਨੇ ਐੱਨ. ਆਰ. ਆਈ. ਭਰਾਵਾਂ ਅਤੇ ਐੱਨ. ਜੀ. ਓ. ਸੰਸਥਾਵਾਂ ਨੂੰ ਮਦਦ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ- ਲੱਖਾਂ ਰੁਪਏ ਲਗਾ ਵਿਦੇਸ਼ ਭੇਜੇ ਨੌਜਵਾਨ ਦਾ ਨਹੀਂ ਮਿਲਿਆ ਸੁਰਾਗ, ਪਿਓ ਨੇ ਕਿਹਾ- 7 ਸਾਲ ਪਹਿਲਾਂ ਪੁੱਤ ਨਾਲ ਹੋਈ ਸੀ ਗੱਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News