Marriage Anniversary 'ਤੇ ਘਰ 'ਚ ਪੱਥਰਬਾਜ਼ੀ, ਗਰਭਵਤੀ ਸੀ ਔਰਤ, ਪਿਆ ਚੀਕ-ਚਿਹਾੜਾ (ਵੀਡੀਓ)

Wednesday, Dec 06, 2023 - 02:50 PM (IST)

Marriage Anniversary 'ਤੇ ਘਰ 'ਚ ਪੱਥਰਬਾਜ਼ੀ, ਗਰਭਵਤੀ ਸੀ ਔਰਤ, ਪਿਆ ਚੀਕ-ਚਿਹਾੜਾ (ਵੀਡੀਓ)

ਪਟਿਆਲਾ (ਕਵਲਜੀਤ) : ਜਦੋਂ ਪਤੀ-ਪਤਨੀ ਵਲੋਂ ਘਰ 'ਚ ਆਪਣੇ ਵਿਆਹ ਦੀ ਵਰ੍ਹੇਗੰਢ ਮਨਾਈ ਜਾ ਰਹੀ ਸੀ ਤਾਂ ਉਨ੍ਹਾਂ ਦੇ ਘਰ ਕੁੱਝ ਲੋਕਾਂ ਨੇ ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਇਹ ਘਟਨਾ ਅਬਚਲ ਨਗਰ ਦੀ ਦੱਸੀ ਜਾ ਰਹੀ ਹੈ। ਇੱਥੋਂ ਦੇ ਰਹਿਣ ਵਾਲੇ ਟਿੰਕੂ ਕੁਮਾਰ ਅਤੇ ਉਸ ਦੀ ਪਤਨੀ ਸੁਦਰਸ਼ਨਾ ਦੇਵੀ ਨੇ ਦੱਸਿਆ ਕਿ ਦੋਵੇਂ ਘਰ 'ਚ ਆਪਣੇ ਵਿਆਹ ਦੀ ਵਰ੍ਹੇਗੰਢ ਮਨਾ ਰਹੇ ਸਨ।

ਇਹ ਵੀ ਪੜ੍ਹੋ : ਕਰੰਟ ਲੱਗਣ ਕਾਰਨ ਅਪਾਹਜ ਹੋਇਆ ਪਿਟਬੁੱਲ ਕੁੱਤਾ, ਅਗਲੇ ਮਹੀਨੇ ਜਾਣਾ ਸੀ ਦੁਬਈ, ਸਦਮੇ 'ਚ ਪਰਿਵਾਰ

ਇਸ ਦੌਰਾਨ ਉਨ੍ਹਾਂ ਦੇ ਘਰ ਬਾਹਰ ਕੁੱਝ ਨਕਾਬਪੋਸ਼ ਨੌਜਵਾਨ ਆਏ ਅਤੇ ਘਰ 'ਤੇ ਇੱਟਾਂ-ਪੱਥਰ ਮਾਰਨੇ ਸ਼ੁਰੂ ਕਰ ਦਿੱਤੇ। ਇਹ ਸਾਰੀ ਘਟਨਾ ਘਰ ਦੇ ਬਾਹਰ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ। ਟਿੰਕੂ ਕੁਮਾਰ ਨੇ ਦੱਸਿਆ ਕਿ ਉਸ ਦੀ ਪਤਨੀ 7 ਮਹੀਨਿਆਂ ਦੀ ਗਰਭਵਤੀ ਹੈ ਅਤੇ ਅਸੀਂ ਉਨ੍ਹਾਂ ਮੁੰਡਿਆਂ ਨੂੰ ਜਾਣਦੇ ਹਾਂ, ਜਿਨ੍ਹਾਂ ਨੇ ਘਰ 'ਤੇ ਇੱਟਾਂ-ਪੱਥਰ ਵਰ੍ਹਾਏ ਹਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਰਾਤ ਵੇਲੇ ਵੱਡੀ ਵਾਰਦਾਤ, ਜਿੰਮ ਮਾਲਕ ਨੂੰ ਰਾਹ 'ਚ ਰੋਕ ਮਾਰੀਆਂ ਗੋਲੀਆਂ

ਉਸ ਨੇ ਦੱਸਿਆ ਕਿ ਪਹਿਲਾਂ ਵੀ ਮੁੰਡਿਆਂ ਵੱਲੋਂ ਕੀਤੀਆਂ ਜਾਂਦੀਆਂ ਹਰਕਤਾਂ ਕਾਰਨ ਉਨ੍ਹਾਂ ਨੂੰ ਸਮਝਾਇਆ ਸੀ ਪਰ ਉਹ ਨਹੀਂ ਸਮਝੇ ਅਤੇ ਇਸੇ ਕਾਰਨ ਉਨ੍ਹਾਂ ਨੇ ਉਸ ਦੇ ਘਰ 'ਤੇ ਹਮਲਾ ਕੀਤਾ ਹੈ। ਪੀੜਤਾ ਸੁਦਰਸ਼ਨਾ ਨੇ ਕਿਹਾ ਕਿ ਜੇਕਰ ਉਸ ਦਾ ਜਾਂ ਉਸ ਦੇ ਬੱਚੇ ਦਾ ਨੁਕਸਾਨ ਹੋ ਜਾਂਦਾ ਤਾਂ ਇਸ ਦਾ ਜ਼ਿੰਮੇਵਾਰ ਕੌਣ ਹੁੰਦਾ। ਫਿਲਹਾਲ ਪੁਲਸ ਨੇ ਪੀੜਤ ਪਰਿਵਾਰ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਡੂੰਘਾਈ ਨਾਲ ਸਾਰੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


author

Babita

Content Editor

Related News