ਪੋਲਿੰਗ ਬੂਥ ਅੰਦਰੋਂ ਬੈਲੇਟ ਬਾਕਸ ਹੀ ਲੈ ਭੱਜੇ ਨੌਜਵਾਨ
Tuesday, Oct 15, 2024 - 05:20 PM (IST)
ਪਟਿਆਲਾ (ਕਮਲਜੀਤ)- ਪਟਿਆਲਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਥੇ ਸ਼ਾਦੀਪੁਰ ਖੁਡਾ ਦੇ ਪੋਲਿੰਗ ਬੂਥ ਤੋਂ ਕੁਝ ਅਣਪਛਾਤੇ ਨੌਜਵਾਨਾਂ ਵਲੋਂ ਬੈਲੇਟ ਬਾਕਸ ਚੁੱਕ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲਾਂਕਿ ਕੁਝ ਦੇਰ ਬਾਅਦ ਇਹ ਬੈਲੇਟ ਬਾਕਸ ਪੋਲਿੰਗ ਬੂਥ ਦੇ ਨੇੜਲੇ ਖੇਤਾਂ 'ਚ ਡਿੱਗਾ ਪਿਆ ਮਿਲਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆ ਪੁਲਸ ਅਧਿਕਾਰੀ ਨੇ ਦੱਸਿਆ ਕਿ ਦੁਪਹਿਰ ਦੇ ਸਮੇਂ ਪੋਲਿੰਗ 20-25 ਦੇ ਕਰੀਬ ਅਣਪਛਾਤੇ ਨੌਜਵਾਨ ਆਏ ਜਿਨ੍ਹਾਂ ਨੇ ਮੌਕੇ ਹੰਗਾਮਾ ਕੀਤਾ ਅਤੇ ਇਸ ਦੌਰਾਨ ਇਹ ਨੌਜਵਾਨ ਪੋਲਿੰਗ ਬੂਥ 'ਚ ਪਿਆ ਬੈਲੇਟ ਬਾਕਸ ਚੁੱਕ ਭੱਜ ਨਿਕਲੇ।
ਇਹ ਵੀ ਪੜ੍ਹੋ- ਪੰਚਾਇਤੀ ਚੋਣਾਂ ਦੌਰਾਨ ਤਰਨਤਾਰਨ 'ਚ ਫਾਇਰਿੰਗ
ਇਸ ਤੋਂ ਬਾਅਦ ਜਦ ਪੋਲਿੰਗ ਬੂਥ ਦੇ ਆਲੇ-ਦੁਆਲੇ ਸਰਚ ਆਪ੍ਰੇਸ਼ਨ ਚਲਾਇਆ ਗਿਆ ਤਾਂ ਇਸ ਦੌਰਾਨ ਬੈਲੇਟ ਬਾਕਸ ਨੇੜੇ ਖੇਤਾਂ 'ਚ ਡਿੱਗਾ ਪਿਆ ਮਿਲਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਜਲਦ ਹੀ ਇਸ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ। ਇਸ ਦੌਰਾਨ ਮੌਕੇ ਸੰਸਦ ਮੈਂਬਰ ਧਰਮਵੀਰ ਗਾਂਧੀ ਮੌਕੇ 'ਤੇ ਪਹੁੰਚੇ ਅਤੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੀਆਂ ਸ਼ਰਾਬ ਤੇ ਮੀਟ ਦੀਆਂ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8