ਚਿੱਟੇ ਦਿਨ ਨੌਜਵਾਨ ਨੂੰ ਦਿੱਤੀ ਦਰਦਨਾਕ ਮੌਤ, ਜਵਾਨ ਪੁੱਤ ਦੀ ਲਾਸ਼ ਦੇਖ ਪਰਿਵਾਰ ਦਾ ਨਿਕਲਿਆ ਤ੍ਰਾਹ

Saturday, Sep 17, 2022 - 06:25 PM (IST)

ਚਿੱਟੇ ਦਿਨ ਨੌਜਵਾਨ ਨੂੰ ਦਿੱਤੀ ਦਰਦਨਾਕ ਮੌਤ, ਜਵਾਨ ਪੁੱਤ ਦੀ ਲਾਸ਼ ਦੇਖ ਪਰਿਵਾਰ ਦਾ ਨਿਕਲਿਆ ਤ੍ਰਾਹ

ਧੂਰੀ (ਅਸ਼ਵਨੀ) : ਰਾਧਾ ਸੁਆਮੀ ਸਤਿਸੰਗ ਭਵਨ ਧੂਰੀ ਦੇ ਸਾਹਮਣੇ ਸੂਏ ਵਾਲੀ ਸਾਈਡ ਖਾਲੀ ਪਲਾਟਾਂ ’ਚ ਇਕ ਨੌਜਵਾਨ ਦੀ ਕਤਲ ਕੀਤੀ ਲਾਸ਼ ਮਿਲੀ ਹੈ। ਇਸ ਘਟਨਾ ਸਬੰਧੀ ਥਾਣਾ ਸਦਰ ਧੂਰੀ ਦੇ ਸਹਾਇਕ ਥਾਣੇਦਾਰ ਗੁਲਜ਼ਾਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੰਦੂ ਰਾਮ (22) ਪੁੱਤਰ ਬਿੱਕਰ ਸਿੰਘ ਪਿੰਡ ਮੀਮਸਾ ਦਾ ਰਹਿਣ ਵਾਲਾ ਸੀ ਅਤੇ ਸ਼ੁੱਕਰਵਾਰ ਦੁਪਹਿਰ ਵੇਲੇ ਕੁਝ ਅਣਪਛਾਤੇ ਵਿਅਕਤੀਆਂ ਨੇ ਮ੍ਰਿਤਕ ਨੰਦੂ ਰਾਮ ਨੂੰ ਫੋਨ ਕਰ ਕੇ ਰਾਧਾ ਸੁਆਮੀ ਸਤਿਸੰਗ ਭਵਨ ਦੇ ਸਾਹਮਣੇ ਖਾਲੀ ਪਲਾਟਾਂ ਕੋਲ ਬੁਲਾਇਆ ਸੀ ਅਤੇ ਕਿਸੇ ਰੰਜਿਸ਼ ਕਾਰਨ ਇਨ੍ਹਾਂ ਅਣਪਛਾਤੇ ਵਿਅਕਤੀਆਂ ਵੱਲੋਂ ਨੰਦੂ ਰਾਮ ਦੀ ਹੱਤਿਆ ਕਰ ਦਿੱਤੀ ਗਈ। ਨੌਜਵਾਨ ਪੁੱਤਰ ਦੇ ਕਤਲ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਨੂੰ ਕਤਲ ਕਰਨ ਵਾਲੇ ਖ਼ਤਰਨਾਕ ਸ਼ੂਟਰਾਂ ਦਾ ਗੋਇੰਦਵਾਲ ਸਾਹਿਬ ਦੀ ਜੇਲ੍ਹ ’ਚ ਵੱਡਾ ਕਾਰਨਾਮਾ

ਉਨ੍ਹਾਂ ਦੱਸਿਆ ਕਿ ਮ੍ਰਿਤਕ ਨੰਦੂ ਰਾਮ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਧੂਰੀ ਵਿਖੇ ਪੋਸਟਮਾਰਟਮ ਲਈ ਮੋਰਚਰੀ ’ਚ ਰੱਖਿਆ ਗਿਆ ਹੈ ਅਤੇ ਪੋਸਟਮਾਰਟਮ ਹੋਣ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ ਕਤਲ ਦਾ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਧਰ ਵਾਰਦਾਤ ਤੋਂ ਬਾਅਦ ਇਲਾਕੇ ਭਰ ਵਿਚ ਦਹਿਸ਼ਤ ਦਾ ਮਾਹੌਲ ਹੈ। ਪੁਲਸ ਦਾ ਆਖਣਾ ਹੈ ਕਿ ਵਾਰਦਾਤ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਬੰਬੀਹਾ ਗੈਂਗ ਦੇ ਚੈਲੰਜ ਤੋਂ ਬਾਅਦ ਗੈਂਗਸਟਰ ਗੋਲਡੀ ਬਰਾੜ ਦਾ ਜਵਾਬ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News