ਲੰਗਰ ਨੇੜੇ ਮੋਟਰਸਾਈਕਲ ਤੋਂ ਪਟਾਕੇ ਮਾਰਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ

Friday, Oct 06, 2023 - 06:25 PM (IST)

ਲੰਗਰ ਨੇੜੇ ਮੋਟਰਸਾਈਕਲ ਤੋਂ ਪਟਾਕੇ ਮਾਰਨ ਤੋਂ ਰੋਕਿਆ ਤਾਂ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ

ਝਬਾਲ (ਨਰਿੰਦਰ) : ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਚੱਲ ਰਹੇ ਸਲਾਨਾ ਜੋੜ ਮੇਲੇ ਮੌਕੇ ਪਿੰਡ ਦੋਬਲੀਆ ਵਿਖੇ ਸੰਗਤ ਲਈ ਲਗਾਏ ਲੰਗਰ ਨੇੜੇ ਮੋਟਰਸਾਈਕਲ ’ਤੇ ਪਟਾਕੇ ਮਾਰ ਕੇ ਦਹਿਸ਼ਤ ਪਾ ਰਹੇ ਨੌਜਵਾਨਾਂ ਨੂੰ ਰੋਕਣ ’ਤੇ ਉਨ੍ਹਾਂ ਵੱਲੋਂ ਇਕ ਨੌਜਵਾਨ ਨੂੰ ਗੋਲ਼ੀ ਮਾਰ ਦਿੱਤੀ। ਗੋਲ਼ੀ ਲੱਗਣ ਨੌਜਵਾਨ ਜ਼ਖ਼ਮੀ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਝਬਾਲ ਵਿਖੇ ਦਿੱਤੀ ਦਰਖਾਸਤ ਵਿਚ ਪਿੰਡ ਦੋਬਲੀਆ ਵਾਸੀ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਮੇਲੇ ’ਤੇ ਸੰਗਤ ਲਈ ਦੋਬਲੀਆ ਪਿੰਡ ਦੇ ਬਾਹਰ ਲੰਗਰ ਲਗਾਇਆ ਸੀ ਕਿ ਰਾਤ ਤਕਰੀਬਨ 12 ਵਜੇ ਦੇ ਕਰੀਬ ਕੁੱਝ ਨੌਜਵਾਨ ਜੋ ਮੋਟਰਸਾਈਕਲ ’ਤੇ ਸਵਾਰ ਸਨ ਲੰਗਰ ਨੇੜੇ ਮੋਟਰਸਾਈਕਲ ਦੇ ਪਟਾਕੇ ਵਜਾ ਕੇ ਦਹਿਸ਼ਤ ਪਾ ਰਹੇ ਸਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਰਿਟਾਇਰਡ ਮੁਲਾਜ਼ਮ ਦੇ ਕਤਲ ਕਾਂਡ ’ਚ ਵੱਡਾ ਖ਼ੁਲਾਸਾ, ਸਾਹਮਣੇ ਆਏ ਸੱਚ ਨੇ ਉਡਾਏ ਹੋਸ਼

ਇਸ ਦੌਰਾਨ ਮੇਰੇ ਲੜਕੇ ਅਤੇ ਹੋਰ ਸੇਵਾਦਾਰਾਂ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਗੋਲ਼ੀਆਂ ਚਲਾ ਦਿੱਤੀਆਂ ਜਿਸ ਨਾਲ ਮੇਰਾ ਲੜਕਾ ਅਨਮੋਲਦੀਪ ਸਿੰਘ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਉਧਰ ਥਾਣਾ ਝਬਾਲ ਪੁਲਸ ਵਲੋਂ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਜਾ ਰਹੀ ਹੈ। ਇਸ ਸਬੰਧੀ ਡੀ. ਐੱਸ. ਪੀ ਤਰਸੇਮ ਮਸੀਹ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜ੍ਹੋ : ਮਾਪਿਆਂ ਦੇ ਇਕਲੌਤੇ ਨੌਜਵਾਨ ਪੁੱਤ ਦੀ ਗ੍ਰੀਸ ’ਚ ਮੌਤ, ਸਿਰ ’ਤੇ ਸਿਹਰਾ ਸਜਾ ਭੈਣ ਨੇ ਦਿੱਤੀ ਅੰਤਿਮ ਵਿਦਾਇਗੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News