ਪੰਜਾਬ ''ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ ''ਤੇ ਵਿਅਕਤੀ ''ਤੇ ਚੱਲੀਆਂ ਗੋਲੀਆਂ
Sunday, Sep 08, 2024 - 06:33 PM (IST)
ਅੰਮ੍ਰਿਤਸਰ (ਬਿਊਰੋ)- ਅੰਮ੍ਰਿਤਸਰ ਆਏ ਦਿਨ ਵੱਡੀ ਵਾਰਦਾਤ ਹੋਣ ਦਾ ਸਮਾਚਾਰ ਪ੍ਰਾਪਤ ਹੁੰਦਾ ਹੈ। ਇਸ ਵਿਚਾਲੇ ਇਕ ਹੋਰ ਅਜਿਹਾ ਮਾਮਲਾ ਕਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਇੱਕ ਨਾਮੀ ਰੈਸਟੋਰੈਂਟ ਤੋਂ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਗ੍ਰਾਹਕ ਵੱਲੋਂ ਬਰਗਰ ਆਰਡਰ ਕੀਤਾ ਗਿਆ ਤੇ ਜਦੋਂ ਬਰਗਰ ਦਾ ਆਰਡਰ ਨਾ ਪਹੁੰਚਿਆ ਤਾਂ ਗ੍ਰਾਹਕ ਤੇ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਵਿਅਕਤੀ ਦੀ ਬਹਿਸ ਸ਼ੁਰੂ ਹੋ ਗਈ। ਜਿਸ ਤੋਂ ਬਾਅਦ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਨੌਜਵਾਨ ਨੇ ਗ੍ਰਾਹਕ 'ਤੇ ਗੋਲੀ ਚਲਾ ਦਿੱਤੀ ਅਤੇ ਉਹ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਅਤੇ ਜ਼ਖਮੀ ਵਿਅਕਤੀ ਨੂੰ ਅੰਮ੍ਰਿਤਸਰ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
ਇਹ ਵੀ ਪੜ੍ਹੋ- ਇਕ ਸਾਲ ਪਹਿਲਾਂ ਪਰਿਵਾਰ ਤੋਂ ਵਿਛੜਿਆ ਬੱਚਾ ਪੁਲਸ ਪ੍ਰਸ਼ਾਸਨ ਸਦਕਾ ਪੁੱਜਾ ਘਰ
ਵਿਅਕਤੀ ਦੀ ਹਾਲਤ ਬੜੀ ਨਾਜ਼ੁਕ ਬਣੀ ਹੋਈ ਹੈ। ਦੂਜੇ ਪਾਸੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਜ਼ਖ਼ਮੀ ਹੋਏ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕਥੂਨੰਗਲ ਟੋਲ ਪਲਾਜ਼ਾ ਦੇ ਨਜ਼ਦੀਕ ਇੱਕ ਰੈਸਟੋਰੈਂਟ ਹੈ ਅਤੇ ਉੱਥੇ ਉਨ੍ਹਾਂ ਦਾ ਪੁੱਤਰ ਸੁਰਜੀਤ ਸਿੰਘ ਬਰਗਰ ਖਾਣ ਗਿਆ ਸੀ। ਸੁਰਜੀਤ ਨੇ ਬਰਗਰ ਦਾ ਆਰਡਰ ਦਿੱਤਾ ਅਤੇ ਬਰਗਰ ਕਾਫੀ ਦੇਰ ਤੱਕ ਉਸਨੂੰ ਨਹੀਂ ਮਿਲਿਆ ਜਦੋਂ ਉਸਨੇ ਰੈਸਟੋਰੈਂਟ 'ਚ ਕੰਮ ਕਰਨ ਵਾਲੇ ਵਿਅਕਤੀ ਨਾਲ ਗੱਲਬਾਤ ਕੀਤੀ ਤਾਂ ਉਸ ਨੇ ਅੱਗਿਓਂ ਗ੍ਰਾਹਰ (ਸੁਰਜੀਤ) ਨਾਲ ਬਦਸਲੂਕੀ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ 'ਤੇ ਗੋਲੀ ਚਲਾ ਦਿੱਤੀ। ਹੁਣ ਸੁਰਜੀਤ ਦੀ ਹਾਲਤ ਕਾਫ਼ੀ ਨਾਜ਼ੁਕ ਬਣੀ ਹੋਈ ਹੈ। ਉੱਥੇ ਹੀ ਜ਼ਖਮੀ ਹੋਏ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਸਰਕਾਰ ਅੱਗੇ ਮੁਲਜ਼ਮਾਂ 'ਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਅਜਿਹੇ ਲੋਕ ਜੋ ਛੋਟੀ-ਛੋਟੀ ਗੱਲ 'ਤੇ ਗੋਲੀਆਂ ਚਲਾਉਂਦੇ ਹਨ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਕਿ ਭਵਿੱਖ ਵਿੱਚ ਕੋਈ ਅਜਿਹੀ ਹਰਕਤ ਨਾ ਕਰ ਸਕੇ।
ਇਹ ਵੀ ਪੜ੍ਹੋ- ਭਰਾ ਦੇ ਅਮਰੀਕਾ ਜਾਣ ਦੀ ਖੁਸ਼ੀ 'ਚ ਰੱਖੀ ਪਾਰਟੀ 'ਚ ਚੱਲੀਆਂ ਗੋਲੀਆਂ, ਨੌਜਵਾਨ ਦੀ ਮੌਤ
ਇਸ ਦੌਰਾਨ ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਥੂਨੰਗਲ ਟੋਲ ਪਲਾਜ਼ਾ ਨਜ਼ਦੀਕ ਨਿੱਜੀ ਰੈਸਟੋਰੈਂਟ 'ਤੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਤੇ ਜਿਸ ਵਿਅਕਤੀ ਨੂੰ ਗੋਲੀ ਲੱਗੀ ਹੈ ਉਹ ਪਿੰਡ ਦੇ ਮੌਜੂਦਾ ਸਰਪੰਚ ਦਾ ਬੇਟਾ ਹੈ। ਫਿਲਹਾਲ ਜ਼ਖ਼ਮੀ ਵਿਅਕਤੀ ਦੇ ਬਿਆਨ ਕਲਮ ਬੰਦ ਕਰਨ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸਪਾ ਸੈਂਟਰਾਂ ’ਤੇ ਕਾਰਵਾਈ ਲਈ ਪੁਲਸ ਨੇ ਬਣਾਇਆ ਸਪੈਸ਼ਲ ਸੈੱਲ, ਵੱਖਰੇ ਤਰੀਕੇ ਲਿਆ ਜਾ ਰਿਹਾ ਐਕਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8