ਚੋਰੀ ਦੇ ਚਾਰ ਮੋਟਰਸਾਈਕਲ ਅਤੇ ਦੋ ਸਿਲੰਡਰਾਂ ਸਮੇਤ ਦੋ ਨੌਜਵਾਨ ਕਾਬੂ

Wednesday, Oct 06, 2021 - 11:11 AM (IST)

ਚੋਰੀ ਦੇ ਚਾਰ ਮੋਟਰਸਾਈਕਲ ਅਤੇ ਦੋ ਸਿਲੰਡਰਾਂ ਸਮੇਤ ਦੋ ਨੌਜਵਾਨ ਕਾਬੂ

ਗੁਰਦਾਸਪੁਰ (ਸਰਬਜੀਤ) - ਥਾਣਾ ਤਿੱਬੜ ਦੀ ਪੁਲਸ ਨੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਚੋਰੀ ਕੀਤੇ ਚਾਰ ਮੋਟਰਸਾਈਕਲ ਅਤੇ ਦੋ ਸਿਲੰਡਰ ਬਰਾਮਦ ਕਰਕੇ ਧਾਰਾ 379,411 ਦੇ ਤਹਿਤ ਮਾਮਲਾ ਦਰਜ਼ ਕੀਤਾ ਹੈ। ਇਸ ਸਬੰਧੀ ਸਹਾਇਕ ਸਬ ਇੰਸਪੈਕਟਰ ਜੈ ਸਿੰਘ ਨੇ ਦੱਸਿਆ ਕਿ ਉਸ ਨੇ ਪੁਲਸ ਪਾਰਟੀ ਦੇ ਨਾਲ ਪੁੱਲ ਨਹਿਰ ਬੱਬੇਹਾਲੀ ਵਿਖੇ ਨਾਕਾਬੰਦੀ ਕੀਤੀ ਹੋਈ ਸੀ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਇਕ ਸਪਲੈਂਡਰ ਬਿਨਾ ਨੰਬਰ ਮੋਟਰਸਾਈਕਲ ’ਤੇ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਜਦ ਮੋਟਰਸਾਈਕਲ ਦੇ ਕਾਗਜ਼ਾਂ ਦੀ ਮੰਗ ਕੀਤੀ ਤਾਂ ਉਹ ਕੋਈ ਸੰਤੋਸ਼ਜਨਕ ਜਵਾਬ ਨਹੀਂ ਦੇ ਸਕੇ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਤੋਂ ਵੱਡੀ ਖ਼ਬਰ: 2 ਪੁੱਤਰਾਂ ਸਣੇ ਗੁਰਸਿੱਖ ਵਿਅਕਤੀ ਨੇ ਨਹਿਰ ’ਚ ਮਾਰੀ ਛਾਲ, ਲਾਸ਼ਾਂ ਬਰਾਮਦ (ਵੀਡੀਓ)

ਜਦ ਉਨ੍ਹਾਂ ਤੋਂ ਸਖਤੀ ਨਾਲ ਪੁੱਛਗਿਛ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੋਵਾਂ ਨੇ ਇਹ ਮੋਟਰਸਾਈਕਲ ਹਨੂੰਮਾਨ ਚੌਂਕ ਗੁਰਦਾਸਪੁਰ ਤੋਂ ਚੋਰੀ ਚੁੱਕਿਆ ਸੀ ਅਤੇ ਅੱਜ ਇਸ ਮੋਟਰਸਾਈਕਲ ਨੂੰ ਵੇਚਣ ਲਈ ਜਾ ਰਹੇ ਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਦੋਸ਼ੀਆਂ ਨੇ ਆਪਣੀ ਪਹਿਚਾਣ ਜਸਟਿਨ ਮਸੀਹ ਪੁੱਤਰ ਜਸਬੀਰ ਮਸੀਹ, ਸਟੀਫਨ ਮਸੀਹ ਉਰਫ ਵਿਪਨ ਪੁੱਤਰ ਕਸ਼ਮੀਰ ਵਾਸੀਆਨ ਬਾਹੀਆਂ ਵਜੋਂ ਦੱਸੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜਦ ਦੋਸ਼ੀਆਂ ਤੋਂ ਹੋਰ ਪੁੱਛਗਿਛ ਕੀਤੀ ਗਈ ਤਾਂ ਉਨ੍ਹਾਂ ਪਾਸੋਂ ਤਿੰਨ ਮੋਟਰਸਾਈਕਲ ਬਿਨਾ ਨੰਬਰ ਦੇ ਚੋਰੀ ਕੀਤੇ ਬਰਾਮਦ ਹੋਏ, ਜਦਕਿ ਦੋ ਸਿਲੰਡਰ ਵੀ ਬਰਾਮਦ ਕੀਤੇ ਗਏ।

ਪੜ੍ਹੋ ਇਹ ਵੀ ਖ਼ਬਰ - ਰਾਜਾਸਾਂਸੀ ’ਚ ਵੱਡੀ ਵਾਰਦਾਤ: ਸ਼ਰਾਬੀ ਪਿਓ ਨੇ ਤਲਵਾਰ ਨਾਲ ਵੱਢ ਦਿੱਤਾ ਪੁੱਤਰ, ਹੈਰਾਨ ਕਰ ਦੇਵੇਗੀ ਵਜ੍ਹਾ


author

rajwinder kaur

Content Editor

Related News