ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਇਕ ਕਾਬੂ

Friday, Feb 23, 2018 - 05:54 PM (IST)

ਚੋਰੀ ਦੇ 5 ਮੋਟਰਸਾਈਕਲਾਂ ਸਮੇਤ ਇਕ ਕਾਬੂ

ਭਿੰਡੀ ਸੈਦਾਂ (ਗੁਰਜੰਟ) - ਪੁਲਸ ਥਾਣਾ ਭਿੰਡੀ ਸੈਦਾਂ ਵੱਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਇਕ ਵਿਅਕਤੀ ਕੋਲੋਂ ਚੋਰੀ ਦੇ 5 ਮੋਟਰਸਾਈਕਲ ਬਰਾਮਦ ਕੀਤਾ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਭਿੰਡੀ ਸੈਦਾਂ ਦੇ ਮੁੱਖ ਅਫਸਰ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ 'ਤੇ ਏ. ਐੱਸ. ਆਈ. ਚਰਨ ਸਿੰਘ ਨੇ ਪੁਲਸ ਪਾਰਟੀ ਸਮੇਤ ਅੱਡਾ ਨਿਪਾਲ ਤੋਂ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ, ਜਿਸ ਕੋਲੋਂ ਸਖਤੀ ਨਾਲ ਪੁੱਛਗਿੱਛ ਕਰਨ ||'ਤੇ ਚੋਰੀ ਦੇ 4 ਹੋਰ ਮੋਟਰਸਾਈਕਲ ਬਰਾਮਦ ਹੋਏ ਹਨ। ਇਨ੍ਹਾਂ ਮੋਟਰਸਾਈਕਲਾਂ ਸਮੇਤ ਫੜੇ ਗਏ ਦੋਸ਼ੀ ਦੀ ਪਹਿਚਾਣ ਕਵਲਜੀਤ ਸਿੰਘ ਉਰਫ ਲਵਲੀ ਪੁੱਤਰ ਸੁਰਜੀਤ ਸਿੰਘ ਵਾਸੀ ਉਮਰਪੁਰਾ ਥਾਣਾ ਰਾਜਾਸਾਂਸੀ ਵੱਜੋਂ ਹੋਈ। ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਦਿੱਤੀ ਗਈ ਹੈ।


Related News