ਚੋਰਾਂ ਨੇ ਗਹਿਣੇ ਤੇ ਨਕਦੀ ਕੀਤੀ ਚੋਰੀ

Sunday, Jul 02, 2017 - 07:46 AM (IST)

ਚੋਰਾਂ ਨੇ ਗਹਿਣੇ ਤੇ ਨਕਦੀ ਕੀਤੀ ਚੋਰੀ

ਤਰਨਤਾਰਨ(ਰਾਜੂ)-ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੂੰ ਦਰਜ ਕਰਵਾਏ ਬਿਆਨਾਂ 'ਚ ਸੁਖਵੰਤ ਕੌਰ ਪਤਨੀ ਲੇਟ ਨਿਸ਼ਾਨ ਸਿੰਘ ਵਾਸੀ ਗੁਲਾਟੀ ਵਾਲੀ ਗਲੀ ਸਾਹਮਣੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਨੇ ਦੱਸਿਆ ਕਿ ਸ਼ਾਮ 5 ਵਜੇ ਦੇ ਕਰੀਬ ਜਦੋਂ ਉਹ ਤੇ ਉਸ ਦੀ ਲੜਕੀ ਗੁਆਂਢੀਆਂ ਦੇ ਘਰ ਗਈਆਂ ਹੋਈਆਂ ਸੀ ਤਾਂ ਪਿੱਛੋਂ ਨਿਸ਼ਾਨ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਗਲੀ ਗੁਲਾਟੀ ਵਾਲੀ ਨੇ ਉਸ ਦੇ ਘਰੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ। ਤਫਤੀਸ਼ੀ ਅਫ਼ਸਰ ਏ. ਐੱਸ. ਆਈ. ਵਿਪਨ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਨਿਸ਼ਾਨ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
 


Related News