ਸ਼ਹਿਰ ਦੀ ਸੰਘਣੀ ਆਬਾਦੀ ''ਚੋਂ ਚੋਰਾਂ ਨੇ ਦੁਕਾਨ ਦੇ ਪਿਛਲੇ ਪਾਸਿਓਂ ਪਾੜ ਲਾ ਕੇ ਕੀਤੀ ਚੋਰੀ

Friday, Sep 08, 2017 - 02:12 AM (IST)

ਸ਼ਹਿਰ ਦੀ ਸੰਘਣੀ ਆਬਾਦੀ ''ਚੋਂ ਚੋਰਾਂ ਨੇ ਦੁਕਾਨ ਦੇ ਪਿਛਲੇ ਪਾਸਿਓਂ ਪਾੜ ਲਾ ਕੇ ਕੀਤੀ ਚੋਰੀ

ਬੁਢਲਾਡਾ(ਮਨਜੀਤ, ਮਨਚੰਦਾ, ਬਾਂਸਲ)-ਸਥਾਨਕ ਸ਼ਹਿਰ ਦੇ ਮੁੱਖ ਬਾਜ਼ਾਰ ਵਿਖੇ ਤਰਸੇਮ ਜਿਊਲਰਜ਼ ਦੀ ਦੁਕਾਨ ਤੋਂ ਲੱਖਾਂ ਰੁਪਏ ਦੀ ਚਾਂਦੀ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਤਰਸੇਮ ਸਿੰਘ ਖੁਰਮੀ ਨੇ ਦੱਸਿਆ ਕਿ ਬੁੱਧਵਾਰ ਰਾਤ ਨੂੰ ਚੋਰ ਉਨ੍ਹਾਂ ਦੀ ਦੁਕਾਨ ਦੇ ਪਿਛਲੇ ਪਾਸਿਓਂ ਪਾੜ ਲਾ ਕੇ ਦੁਕਾਨ ਵਿਚ ਵੜ ਕੇ ਡੇਢ ਲੱਖ ਰੁਪਏ ਦੀ ਚਾਂਦੀ ਚੋਰੀ ਕਰ ਕੇ ਲੈ ਗਏ, ਜਿਸ ਦਾ ਉਨ੍ਹਾਂ ਨੂੰ ਅੱਜ ਸਵੇਰੇ 8 ਵਜੇ ਦੁਕਾਨ ਖੋਲ੍ਹਣ ਸਮੇਂ ਪਤਾ ਲੱਗਾ। ਉਨ੍ਹਾਂ ਦੱਸਿਆ ਕਿ ਸਾਰੀ ਘਟਨਾ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ਚੁੱਕੀ ਹੈ, ਜਿਸ ਦੀ ਉਨ੍ਹਾਂ ਨੇ ਇਤਲਾਹ ਲਿਖਤੀ ਤੌਰ 'ਤੇ ਥਾਣਾ ਸਿਟੀ ਨੂੰ ਦੇ ਕੇ ਨਾਲ ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀਡੀਓਗ੍ਰਾਫੀ ਵੀ ਦਿੱਤੀ ਹੈ। ਥਾਣਾ ਸਿਟੀ ਦੇ ਮੁਖੀ ਬਲਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਘੋਖਿਆ ਜਾ ਰਿਹਾ ਹੈ।


Related News