ਮਾਡਲ ਟਾਊਨ ਦੇ ਇਕ ਘਰ ''ਚੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
Thursday, Oct 05, 2017 - 02:25 AM (IST)
ਬਠਿੰਡਾ(ਸੁਖਵਿੰਦਰ)- ਚੋਰ ਮਾਡਲ ਟਾਊਨ ਦੇ ਇਕ ਘਰ 'ਚੋਂ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਤੇ ਨਕਦੀ ਚੋਰੀ ਕਰ ਕੇ ਲੈ ਗਏ। ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਗੁਰਜੀਤ ਸਿੰਘ ਵਾਸੀ ਮਾਡਲ ਟਾਊਨ ਨੇ ਕੈਂਟ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰ ਅੰਦਰ ਦਾਖਲ ਹੋ ਕੇ ਘਰ 'ਚੋਂ ਸੋਨੇ-ਚਾਂਦੀ ਦੇ ਗਹਿਣੇ ਅਤੇ 2 ਹਜ਼ਾਰ ਨਕਦੀ ਚੋਰੀ ਕਰ ਕੇ ਲੈ ਗਏ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਲਗਭਗ ਢੇਡ ਲੱਖ ਦਾ ਨੁਕਸਾਨ ਹੋਇਆ ਹੈ। ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕਰ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
