ਡਾਕਟਰ ਦੇ ਘਰੋਂ 25 ਤੋਲੇ ਸੋਨੇ ਦੇ ਗਹਿਣੇ ਚੋਰੀ
Thursday, Dec 01, 2022 - 04:13 PM (IST)

ਚੰਡੀਗੜ੍ਹ (ਸੁਸ਼ੀਲ) : ਸੈਕਟਰ-15 ਸਥਿਤ ਇਕ ਘਰ ਵਿਚੋਂ 25 ਤੋਲੇ ਸੋਨੇ ਦੇ ਗਹਿਣੇ ਚੋਰੀ ਹੋ ਗਏ। ਸੈਕਟਰ-11 ਥਾਣਾ ਪੁਲਸ ਨੇ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ। ਚੋਰਾਂ ਦੀ ਪਛਾਣ ਕਰਨ ਲਈ ਪੁਲਸ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕਰ ਰਹੀ ਹੈ। ਸੈਕਟਰ-15 ਵਾਸੀ ਡਾ. ਪੁਨੀਤ ਸਿੰਗਲ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਪੀ. ਜੀ. ਆਈ. ਦੇ ਨਿਊਰੋਲੋਜੀ ਵਿਭਾਗ ਵਿਚ ਤਾਇਨਾਤ ਸੀ। 1 ਨਵੰਬਰ ਤੋਂ ਹੁਸ਼ਿਆਰਪੁਰ ਦੇ ਨਿੱਜੀ ਹਸਪਤਾਲ ਵਿਚ ਜੁਆਇਨ ਕਰ ਲਿਆ।
ਜਦੋਂ ਉਹ 28 ਨਵੰਬਰ ਨੂੰ ਘਰ ਪਰਤਿਆ ਤਾਂ ਤਾਲਾ ਟੁੱਟਿਆ ਹੋਇਆ ਸੀ ਅਤੇ ਸਮਾਨ ਖਿੱਲਰਿਆ ਪਿਆ ਸੀ। ਅਲਮਾਰੀ ਅੰਦਰ ਰੱਖੇ 25 ਤੋਲੇ ਸੋਨੇ ਦੇ ਗਹਿਣੇ ਅਤੇ ਕੀਮਤੀ ਸਮਾਨ ਚੋਰੀ ਹੋ ਗਿਆ। ਉਸ ਨੇ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮੌਕੇ ਦੀ ਜਾਂਚ ਕਰ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।