ਚੋਰਾਂ ਨੇ 3 ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਦੇ ਗਹਿਣੇ ਤੇ ਹਜ਼ਾਰਾਂ ਦੀ ਨਕਦੀ ਕੀਤੀ ਚੋਰੀ

Tuesday, May 16, 2023 - 01:18 PM (IST)

ਚੋਰਾਂ ਨੇ 3 ਘਰਾਂ ਨੂੰ ਬਣਾਇਆ ਨਿਸ਼ਾਨਾ, ਲੱਖਾਂ ਰੁਪਏ ਦੇ ਗਹਿਣੇ ਤੇ ਹਜ਼ਾਰਾਂ ਦੀ ਨਕਦੀ ਕੀਤੀ ਚੋਰੀ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਪਿੰਡ ਪਵੇਂ ਝਿੰਗੜਾਂ ਵਿਖੇ ਬੀਤੀ ਰਾਤ ਚੋਰਾਂ ਨੇ 3 ਵੱਖ-ਵੱਖ ਘਰਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਸੋਨੇ ਦੇ ਗਹਿਣੇ ਤੇ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਲਈ।  ਇਸ ਸਬੰਧੀ ਚੋਰੀ ਦਾ ਸ਼ਿਕਾਰ ਹੋਏ ਸਤਨਾਮ ਸਿੰਘ, ਸਰਵਣ ਸਿੰਘ ਤੇ ਸੁਖਦੇਵ ਸਿੰਘ ਪੁੱਤਰਾਨ ਰਾਮ ਕਿਸ਼ਨ ਨੇ ਦੱਸਿਆ ਕਿ ਉਹ ਆਪਣੇ ਘਰ ਦੇ ਬਰਾਂਡਿਆਂ ਵਿਚ ਸੁੱਤੇ ਹੋਏ ਸਨ ਕਿ ਚੋਰਾਂ ਨੇ ਘਰ ਦੀਆਂ ਗਰਿੱਲਾਂ ਤੋੜ ਕੇ ਅੰਦਰ ਦਾਖ਼ਲ ਹੁੰਦੇ ਹੋਏ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਇਸ ਦੌਰਾਨ ਚੋਰਾਂ ਨੇ ਸਤਨਾਮ ਸਿੰਘ ਦੇ ਘਰੋਂ 7 ਤੋਲੇ ਸੋਨੇ ਦੇ ਗਹਿਣੇ ਤੇ 65 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ। ਇਸੇ ਤਰ੍ਹਾਂ ਸੁਖਦੇਵ ਸਿੰਘ ਦੇ ਘਰ 'ਚੋਂ ਚੋਰਾਂ ਨੇ 4 ਤੋਲੇ ਸੋਨੇ ਦੇ ਗਹਿਣੇ ਤੇ 3 ਹਜ਼ਾਰ ਦੀ ਨਕਦੀ ਅਤੇ ਸਰਵਣ ਸਿੰਘ ਦੇ ਘਰੋਂ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ।

ਚੋਰੀ ਦੀ ਇਸ ਵਾਰਦਾਤ ਦੌਰਾਨ ਚੋਰਾਂ ਨੇ ਘਰ ਦੀਆਂ ਅਲਮਾਰੀਆਂ ਨੂੰ ਬੁਰੀ ਤਰ੍ਹਾਂ ਤੋੜਨ ਉਪਰੰਤ ਹੋਰਨਾਂ ਕਮਰਿਆਂ ਦੀ ਵੀ ਫਰੋਲਾ-ਫਰਾਲੀ ਕੀਤੀ। ਚੋਰੀ ਦੀ ਇਸ ਵਾਰਦਾਤ ਸਬੰਧੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ ਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਚੋਰਾਂ ਦੀ ਭਾਲ ਲਈ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
 


author

Babita

Content Editor

Related News