ਲੁਟੇਰੇ ਦਿਨ-ਦਿਹਾੜੇ ਦੁਕਾਨ ਦੇ ਬਾਹਰ ਰੱਖੇ ਕੱਪੜੇ ਚੋਰੀ ਕਰ ਕੇ ਫ਼ਰਾਰ

Thursday, Jul 04, 2024 - 01:36 PM (IST)

ਲੁਟੇਰੇ ਦਿਨ-ਦਿਹਾੜੇ ਦੁਕਾਨ ਦੇ ਬਾਹਰ ਰੱਖੇ ਕੱਪੜੇ ਚੋਰੀ ਕਰ ਕੇ ਫ਼ਰਾਰ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਸ਼ਹਿਰ ਦੇ ਕੁਚਾ ਮੰਗਤਰਾਮ ਗਲੀ ਬਜਾਜ ਵਾਲੀ ’ਚ ਇਕ ਕੱਪੜਿਆਂ ਦੀ ਦੁਕਾਨ ਤੋਂ ਮੋਟਰਸਾਈਕਲ ਸਵਾਰ 2 ਅਣਪਛਾਤੇ ਚੋਰ ਦੁਕਾਨ ਦੇ ਬਾਹਰ ਰੱਖੇ ਕੱਪੜੇ ਚੋਰੀ ਕਰ ਕੇ ਲੈ ਗਏ। ਇਸ ਮੌਕੇ ਦੁਕਾਨ ਮਾਲਕ ਲਵਨੀਸ਼ ਅਰੋੜਾ ਨੇ ਦੱਸਿਆ ਕਿ ਉਹ ਆਪਣੀ ਦੁਕਾਨ ’ਤੇ ਬੈਠਾ ਸੀ ਕਿ 2 ਸ਼ੱਕੀ ਨੌਜਵਾਨ ਮੋਟਰਸਾਈਕਲ ’ਤੇ ਆ ਕੇ ਬਾਹਰ ਖੜ੍ਹੇ ਹੋ ਗਏ। ਉਨ੍ਹਾਂ ਦੱਸਿਆ ਕਿ ਉਹ ਉਨ੍ਹਾਂ ਨੂੰ ਦੇਖ ਰਿਹਾ ਸੀ ਅਤੇ ਉਨ੍ਹਾਂ ਨੂੰ ਲੱਗ ਰਿਹਾ ਸੀ।

 ਉਹ ਕਿਸੇ ਦਾ ਮੋਟਰਸਾਈਕਲ ਚੋਰੀ ਕਰ ਕੇ ਨਾ ਲੈ ਜਾਣ ਤਾਂ ਜਿਵੇਂ ਹੀ ਉਨ੍ਹਾਂ ਨੇ ਨਾਲ ਵਾਲੇ ਦੁਕਾਨਦਾਰ ਨੂੰ ਫੋਨ ਕਰਨ ਦੀ ਕੋਸ਼ਿਸ਼ ਕੀਤੀ ਤਾਂ ਦੋਵੇਂ ਚੋਰ ਦੇਖਦੇ ਹੀ ਦੇਖਦੇ ਉਸ ਦੀ ਦੁਕਾਨ ਦੇ ਬਾਹਰ ਰੱਖੇ ਕੱਪੜੇ ਚੋਰੀ ਕਰ ਕੇ ਫ਼ਰਾਰ ਹੋ ਗਏ ਅਤੇ ਚੋਰੀ ਦੀ ਸਾਰੀ ਵਾਰਦਾਤ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਦੁਕਾਨਦਾਰ ਨੇ ਮੰਗ ਕੀਤੀ ਹੈ ਕਿ ਇਨ੍ਹਾਂ ਚੋਰਾਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਅਤੇ ਚੋਰੀ ਹੋਏ ਕੱਪਡ਼ੇ ਉਨ੍ਹਾਂ ਨੂੰ ਵਾਪਸ ਕਰਵਾਏ ਜਾਣ ਅਤੇ ਇਨ੍ਹਾਂ ਚੋਰਾਂ ਨੂੰ ਫੜ੍ਹਨ ਲਈ ਸ਼ਿਕੰਜਾ ਕੱਸਿਆ ਜਾਵੇ।
 


author

Babita

Content Editor

Related News