ਚੋਰਾਂ ਨੇ ਆਮ ਆਦਮੀ ਕਲੀਨਿਕ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਸਮਾਨ ਚੋਰੀ

Tuesday, Jul 30, 2024 - 05:03 PM (IST)

ਚੋਰਾਂ ਨੇ ਆਮ ਆਦਮੀ ਕਲੀਨਿਕ ਨੂੰ ਬਣਾਇਆ ਨਿਸ਼ਾਨਾ, ਹਜ਼ਾਰਾਂ ਰੁਪਏ ਦਾ ਸਮਾਨ ਚੋਰੀ

ਅਬੋਹਰ (ਸੁਨੀਲ) : ਬੀਤੀ ਰਾਤ ਚੋਰਾਂ ਨੇ ਸਥਾਨਕ ਪਟੇਲ ਪਾਰਕ ਦੇ ਸਾਹਮਣੇ ਸਥਿਤ ਆਮ ਆਦਮੀ ਕਲੀਨਿਕ ਨੂੰ ਨਿਸ਼ਾਨਾ ਬਣਾ ਕੇ ਉਥੋਂ ਹਜ਼ਾਰਾਂ ਰੁਪਏ ਦਾ ਸਮਾਨ ਚੋਰੀ ਕਰ ਲਿਆ। ਸੂਚਨਾ ਮਿਲਣ ’ਤੇ ਸਿਟੀ ਥਾਣਾ ਨੰਬਰ-1 ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ। ਚੋਰ ਲਗਾਤਾਰ ਆਮ ਆਦਮੀ ਕਲੀਨਿਕ ਨੂੰ ਨਿਸ਼ਾਨਾ ਬਣਾ ਰਹੇ ਹਨ, ਇੱਕ ਹਫ਼ਤੇ ਵਿੱਚ ਚੋਰੀ ਦੀ ਇਹ ਦੂਜੀ ਘਟਨਾ ਹੈ। ਦੋ ਵਾਰਦਾਤਾਂ ਤੋਂ ਬਾਅਦ ਵੀ ਪੁਲਸ ਅਜੇ ਤੱਕ ਖਾਲੀ ਹੱਥ ਹੈ ਅਤੇ ਪੁਲਸ ਚੋਰਾਂ ਦਾ ਕੋਈ ਸੁਰਾਗ ਨਹੀਂ ਲਗਾ ਸਕੀ।
ਜਾਣਕਾਰੀ ਅਨੁਸਾਰ ਪਟੇਲ ਪਾਰਕ ਦੇ ਸਾਹਮਣੇ ਸਥਿਤ ਆਮ ਆਦਮੀ ਕਲੀਨਿਕ ਦੇ ਡਾਕਟਰ ਸੰਦੀਪ ਨੇ ਦੱਸਿਆ ਕਿ ਅੱਜ ਜਦੋਂ ਉਹ ਡਿਊਟੀ ’ਤੇ ਪਹੁੰਚੇ ਤਾਂ ਦੇਖਿਆ ਕਿ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ ਅਤੇ ਬਾਥਰੂਮ ’ਚੋਂ 2 ਗੀਜ਼ਰ ਅਤੇ ਪਾਣੀ ਦਾ ਡਿਸਪੈਂਸਰ ਗਾਇਬ ਸੀ। ਇਸ ਕਾਰਨ ਕਰੀਬ 25 ਤੋਂ 30 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਚੋਰਾਂ ਦਾ ਪਤਾ ਲਗਾ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।


author

Babita

Content Editor

Related News