ਚੋਰੀ ਦੇ ਸਾਮਾਨ ਸਣੇ ਫੜ੍ਹੇ ਦੋਸ਼ੀਆਂ ਦਾ ਪੁਲਸ ਨੇ ਲਿਆ ਰਿਮਾਂਡ

Saturday, Nov 16, 2024 - 05:12 PM (IST)

ਚੋਰੀ ਦੇ ਸਾਮਾਨ ਸਣੇ ਫੜ੍ਹੇ ਦੋਸ਼ੀਆਂ ਦਾ ਪੁਲਸ ਨੇ ਲਿਆ ਰਿਮਾਂਡ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਦੀ ਪੁਲਸ ਨੇ ਚੋਰੀਆਂ ਕਰਨ ਵਾਲੇ ਦੋ ਦੋਸ਼ੀਆਂ ਸੰਜੂ ਉਰਫ਼ ਲਾਲੀ ਪੁੱਤਰ ਕ੍ਰਿਸ਼ਨ ਲਾਲ ਵਾਸੀ ਬਸਤੀ ਆਵਾ ਫਿਰੋਜ਼ਪੁਰ ਸ਼ਹਿਰ ਅਤੇ ਬਿੱਟੂ ਪੁੱਤਰ ਜੰਗ ਵਾਸੀ ਭੱਟੀਆਂ ਵਾਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਹਾਂ ਪਾਸੋਂ ਇੱਕ ਚੋਰੀ ਦਾ ਮੋਟਰਸਾਈਕਲ, 65/65 ਕਿੱਲੋ ਵਜ਼ਨ ਦੇ 7 ਕੜੇ ਅਤੇ ਬੈਟਰੀਆਂ ਬਰਾਮਦ ਕੀਤੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੇ ਐੱਸ. ਐੱਚ. ਓ. ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸੰਜੂ ਅਤੇ ਬਿੱਟੂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਉਨ੍ਹਾਂ ਦਾ ਪੁਲਸ ਰਿਮਾਂਡ ਲੈ ਲਿਆ ਹੈ।

ਉਨ੍ਹਾਂ ਦੱਸਿਆ ਕਿ ਚੋਰ ਗਿਰੋਹ ਦੇ ਫੜ੍ਹੇ ਗਏ ਇਹ ਦੋਵੇਂ ਮੈਂਬਰ ਪਿਛਲੇ ਕਾਫੀ ਸਮੇਂ ਤੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਸੰਜੂ ਉਰਫ਼ ਲਾਲੀ ਖ਼ਿਲਾਫ਼ ਪਹਿਲਾਂ ਵੀ 5 ਅਤੇ ਬਿੱਟੂ ਖ਼ਿਲਾਫ਼ 10 ਅਪਰਾਧਿਕ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ ਹੋਰ ਵੀ ਕਈ ਚੀਜ਼ਾਂ ਬਰਾਮਦ ਹੋਣ ਦੀ ਸੰਭਾਵਨਾ ਹੈ।


author

Babita

Content Editor

Related News