ਮੋਟਰਸਾਈਕਲ ਚੋਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
Monday, Feb 17, 2025 - 11:07 AM (IST)

ਬਠਿੰਡਾ (ਸੁਖਵਿੰਦਰ) : ਸਿਵਲ ਲਾਈਨ ਪੁਲਸ ਵੱਲੋਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਅੰਕੁਸ਼ ਕੁਮਾਰ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਮੋਟਰਸਾਈਕਲ ਸਿਵਲ ਲਾਈਨ ਇਲਾਕੇ ’ਚੋਂ ਚੋਰੀ ਹੋ ਗਿਆ ਸੀ।
ਪੁਲਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਮੁਲਜ਼ਮ ਗੁਰਸੇਵਕ ਸਿੰਘ ਵਾਸੀ ਕੋਟਲੀ ਨੂੰ ਨਾਮਜ਼ਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਕੇ ਮੁਲਜ਼ਮ ਦੇ ਕਬਜ਼ੇ ’ਚੋਂ ਚੋਰੀ ਕੀਤਾ ਮੋਟਰਸਾਈਕਲ ਬਰਾਮਦ ਕੀਤਾ ਹੈ।