ਅਣਪਛਾਤੇ ਵਿਅਕਤੀਆਂ ਨੇ ਘਰ ’ਚੋਂ ਕੀਤਾ ਸਮਾਨ ਚੋਰੀ, ਮਾਮਲਾ ਦਰਜ
Monday, Jul 07, 2025 - 05:21 PM (IST)

ਫਿਰੋਜ਼ਪੁਰ (ਖੁੱਲਰ) : ਫਿਰੋਜ਼ਪੁਰ ਦੇ ਬਗਦਾਦੀ ਗੇਟ ਵਿਖੇ ਇਕ ਵਿਅਕਤੀ ਦੇ ਘਰ ਵਿਚੋਂ ਅਣਪਛਾਤੇ ਵਿਅਕਤੀਆਂ ਵੱਲੋਂ ਸਮਾਨ ਚੋਰੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗੁਰਿੰਦਰ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ 2ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦਾ ਪੁਰਾਣਾ ਘਰ ਅੰਦਰੂਨ ਬਗਦਾਦੀ ਗੇਟ ਫਿਰੋਜ਼ਪੁਰ ਸ਼ਹਿਰ ਵਿਖੇ ਹੈ।
ਗੁਰਿੰਦਰ ਸਿੰਘ ਨੇ ਦੱਸਿਆ ਕਿ ਮਿਤੀ 28-29 ਜੂਨ ਦੀ ਦਰਮਿਆਨੀ ਰਾਤ ਨੂੰ ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਘਰ ਦੇ ਤਾਲੇ ਤੋੜ ਕੇ ਘਰ ਵਿਚ ਪਿਆ ਬਜ਼ੁਰਗਾਂ ਦੀਆਂ ਪੇਟੀਆਂ ਵਿਚ ਕੀਮਤੀ ਸਮਾਨ ਚੋਰੀ ਕਰ ਲਿਆ। ਇਸ ਵਿਚ ਪਿੱਤਲ ਦੀਆਂ ਗਾਗਰਾਂ, ਪਰਾਤ ਅਤੇ ਹੋਰ ਬਰਤਨ, ਘਰ ਦੇ ਬਣੇ 5 ਖੇਸ, ਦਰੀਆਂ ਆਦਿ ਤੋਂ ਇਲਾਵਾ 12 ਦੇ ਕਰੀਬ ਪਾਣੀ ਵਾਲੀਆਂ ਟੂਟੀਆਂ ਤੇ ਹੋਰ ਸਮਾਨ ਚੋਰੀ ਕੀਤਾ ਗਿਆ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।