ਹਥਿਆਰਬੰਦ ਲੁਟੇਰਿਆਂ ਨੇ ਦਿੱਤਾ ਵੱਡੀ ਵਾਰਦਾਤ ਨੂੰ ਅੰਜਾਮ, ਮੌਕੇ ''ਤੇ ਪੁੱਜੀ ਪੁਲਸ
Sunday, Jul 27, 2025 - 08:06 AM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਟਾਂਡਾ ਅਧੀਨ ਪੈਂਦੇ ਪਿੰਡ ਪਰੋਜ ਵਿਖੇ ਬੀਤੀ ਰਾਤ ਹਥਿਆਰਬੰਦ ਲੁਟੇਰਿਆਂ ਨੇ ਇੱਕ ਘਰ 'ਚ ਲੁੱਟ-ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਸਬੰਧ 'ਚ ਜਾਣਕਾਰੀ ਦਿੰਦੇ ਹੋਏ ਸਾਬਕਾ ਸਰਪੰਚ ਮਨਜੀਤ ਸਿੰਘ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੀ ਰਾਤ ਕਰੀਬ ਇਕ ਵਜੇ ਘਰ 'ਚ ਹਥਿਆਰਬੰਦ ਲੁਟੇਰੇ ਬੱਗਾ ਸਿੰਘ ਸਪੁੱਤਰ ਉਜਾਗਰ ਸਿੰਘ 'ਤੇ ਧਾਵਾ ਬੋਲਦੇ ਹੋਏ ਅੰਦਰ ਦਾਖ਼ਲ ਹੋਏ ਅਤੇ ਘਰ 'ਚ ਮੌਜੂਦ ਚਾਰ ਤੋਂ ਪੰਜ ਜੀਆਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰਦੇ ਹੋਏ ਉਨ੍ਹਾਂ ਨੂੰ ਅੱਧਮੋਇਆ ਕਰ ਦਿੱਤਾ। ਉਹ ਘਰ 'ਚੋਂ ਨਕਦੀ, ਘਰ 'ਚ ਰੱਖੇ ਹੋਏ ਗਹਿਣੇ ਅਤੇ ਹੋਰ ਸਮਾਨ ਚੋਰੀ ਕਰਕੇ ਲੈ ਗਏ।
ਇਸ ਸਬੰਧੀ ਸੂਚਨਾ ਮਿਲਦਿਆਂ ਹੀ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਪੁਲਸ ਟੀਮ ਸਮੇਤ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਚੋਰਾਂ ਵੱਲੋਂ ਘਰ ਵਿੱਚੋਂ ਹੋਰ ਕੀ ਕੁੱਝ ਲੁੱਟਿਆ ਗਿਆ, ਇਸ ਸਬੰਧੀ ਜਾਂਚ ਪੜਤਾਲ ਉਪਰੰਤ ਪਤਾ ਲੱਗੇਗਾ। ਲੁਟੇਰਿਆਂ ਦੀ ਮਾਰਕੁੱਟ ਦਾ ਸ਼ਿਕਾਰ ਹੋਏ 'ਚ ਜਖ਼ਮੀ ਪਰਿਵਾਰਕ ਮੈਂਬਰਾਂ ਨੂੰ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।