ਚੋਰ ਘਰ ਦੇ ਬਾਹਰ ਖੜ੍ਹਾ ਟਰੈਕਟਰ ਚੋਰੀ ਕਰਕੇ ਲੈ ਗਏ, ਮਾਮਲਾ ਦਰਜ
Sunday, Aug 10, 2025 - 01:37 PM (IST)

ਫਿਰੋਜ਼ਪੁਰ (ਕੁਮਾਰ) : ਚੋਰ ਇੱਕ ਵਿਅਕਤੀ ਦੇ ਘਰ ਦੇ ਬਾਹਰ ਖੜ੍ਹਾ ਟਰੈਕਟਰ ਚੋਰੀ ਕਰਕੇ ਲੈ ਗਏ। ਇਸ ਸਬੰਧ ਵਿੱਚ ਪੀੜਤ ਰੇਸ਼ਮ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਗਿਲਕੋ ਵੈਲੀ ਫਿਰੋਜ਼ਪੁਰ ਵੱਲੋਂ ਦਿੱਤੇ ਗਏ ਲਿਖ਼ਤੀ ਸ਼ਿਕਾਇਤ ਅਤੇ ਬਿਆਨਾਂ ਦੇ ਆਧਾਰ 'ਤੇ ਸਦਰ ਥਾਣਾ ਫਿਰੋਜ਼ਪੁਰ ਦੀ ਪੁਲਸ ਵੱਲੋਂ ਅਣਪਛਾਤੇ ਚੋਰ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਦੀ ਭਾਲ ਕੀਤੀ ਜਾ ਰਹੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਏ. ਐੱਸ. ਆਈ. ਬਲਦੇਵ ਰਾਜ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਨੇ ਪੁਲਸ ਨੂੰ ਦੱਸਿਆ ਹੈ ਕਿ ਉਹ ਆਪਣੇ ਸਾਲੇ ਕਿੱਕਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਪਿੰਡ ਰਟੋਲ ਬੇਟ ਦਾ ਟਰੈਕਟਰ ਜੌਨ ਡੀਅਰ 5210 ਖੇਤੀਬਾੜੀ ਲਈ ਲਿਆਇਆ ਸੀ ਅਤੇ ਉਸਨੇ ਟਰੈਕਟਰ ਆਪਣੇ ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਅਗਲੇ ਦਿਨ ਉਸਨੇ ਦੇਖਿਆ ਤਾਂ ਟਰੈਕਟਰ ਉਥੇ ਨਹੀਂ ਸੀ, ਜਿਸਨੂੰ ਚੋਰ ਚੋਰੀ ਕਰਕੇ ਲੈ ਗਏ ਹਨ। ਬਲਦੇਵ ਰਾਏ ਨੇ ਦੱਸਿਆ ਕਿ ਪੁਲਿਸ ਵੱਲੋਂ ਆਸਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਚੋਰਾਂ ਨੂੰ ਫੜ੍ਹਨ ਲਈ ਕਾਰਵਾਈ ਜਾਰੀ ਹੈ।