ਤਿੰਨ ਦੁਕਾਨਾਂ ਦੇ ਸ਼ਟਰ ਪੁੱਟ ਕੇ ਕੀਤੀ ਚੋਰੀ, ਸੀ. ਸੀ. ਟੀ. ਵੀ. ਕੈਮਰੇ ''ਚ ਕੈਦ ਹੋਈ ਘਟਨਾ

Tuesday, Aug 19, 2025 - 05:02 PM (IST)

ਤਿੰਨ ਦੁਕਾਨਾਂ ਦੇ ਸ਼ਟਰ ਪੁੱਟ ਕੇ ਕੀਤੀ ਚੋਰੀ, ਸੀ. ਸੀ. ਟੀ. ਵੀ. ਕੈਮਰੇ ''ਚ ਕੈਦ ਹੋਈ ਘਟਨਾ

ਗੜ੍ਹਸ਼ੰਕਰ (ਰਾਮਪਾਲ ਭਾਰਦਵਾਜ) : ਪਿਛਲੇ ਦਿਨਾਂ ਤੋਂ ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ ਸ਼ਰੇਆਮ ਹੋ ਰਹੀਆਂ ਹਨ। ਇਨ੍ਹਾਂ ਚੋਰੀਆਂ ਕਾਰਨ ਜਿੱਥੇ ਦੁਕਾਨਦਾਰਾਂ 'ਚ ਡਰ ਪੈਦਾ ਹੋ ਗਿਆ ਹੈ, ਉੱਥੇ ਹੀ ਪੁਲਸ ਚੋਰਾਂ ਨੂੰ ਫ਼ੜ੍ਹਨ 'ਚ ਨਾਕਾਮ ਸਾਬਿਤ ਹੋ ਰਹੀ ਹੈ। ਬੀਤੀ ਰਾਤ ਗੜ੍ਹਸ਼ੰਕਰ-ਅਨੰਦਪੁਰ ਸਾਹਿਬ ਰੋਡ 'ਤੇ ਤਿੰਨ ਨਕਾਬਪੋਸ਼ ਚੋਰਾਂ ਵੱਲੋਂ ਤਿੰਨ ਦੁਕਾਨਾਂ ਕਾਰ ਬਾਜ਼ਾਰ, ਬੁੱਕ ਸ਼ਾਪ ਅਤੇ ਫਰੂਟ ਦੀ ਦੁਕਾਨ ਦੇ ਸ਼ਟਰ ਪੁੱਟ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਜਾਣਕਾਰੀ ਅਨੁਸਾਰ ਗੜ੍ਹਸ਼ੰਕਰ-ਅਨੰਦਪੁਰ ਸਾਹਿਬ ਰੋਡ 'ਤੇ ਫਤਿਹ ਕਾਰ ਬਾਜ਼ਾਰ, ਫੋਟੋ ਸਟੇਟ ਅਕੈਡਮੀ ਅਤੇ ਮਾਰਬਲ ਦੀ ਦੁਕਾਨ ਦੇ ਉੱਪਰ ਤਿੰਨ ਚੋਰ ਮੂੰਹ 'ਤੇ ਕੱਪੜਾ ਲਪੇਟ ਕੇ ਆਏ ਅਤੇ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਕੀਤੀ ਹੈ। ਚੋਰਾਂ ਦੀ ਇਹ ਕਰਤੂਤ ਸੀ. ਸੀ. ਟੀ. ਵੀ. ਕੈਮਰੈ 'ਚ ਕੈਦ ਹੋ ਗਈ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਫ਼ਤਿਹ ਕਾਰ ਬਾਜ਼ਾਰ ਦੇ ਮਾਲਕ ਤਲਵਿੰਦਰ ਸਿੰਘ ਪੁੱਤਰ ਸੁਰਿੰਦਰ ਸਿੰਘ ਵਾਸੀ ਗੜ੍ਹਸ਼ੰਕਰ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਪ੍ਰਾਪਤ ਹੋਈ ਕਿ ਉਨ੍ਹਾਂ ਦੀ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਹੈ। ਜਦੋਂ ਉਨ੍ਹਾਂ ਮੌਕੇ 'ਤੇ ਆ ਕੇ ਦੇਖਿਆ ਤਾਂ ਉਨ੍ਹਾਂ ਦੀ ਦੁਕਾਨ 'ਚ ਅਲਮਾਰੀ ਦਾ ਤਾਲਾ ਟੁੱਟਿਆ ਹੋਇਆ ਸੀ ਅਤੇ ਅਲਮਾਰੀ 'ਚ ਪਈ 10 ਹਜ਼ਾਰ ਦੀ ਨਕਦੀ ਅਤੇ ਹੋਰ ਸਾਮਾਨ ਗਾਇਬ ਸੀ। ਤਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਤਕਰੀਬਨ 25 ਹਜ਼ਾਰ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਵਾਰਦਾਤ ਦੀ ਜਾਣਕਾਰੀ ਗੜ੍ਹਸ਼ੰਕਰ ਪੁਲਸ ਨੂੰ ਦੇ ਦਿਤੀ ਗਈ ਹੈ।


author

Babita

Content Editor

Related News