ਦੁਕਾਨ ਤੋਂ ਇਕ ਲੱਖ ਰੁਪਏ ਦੀ ਨਕਦੀ ਅਤੇ ਮੋਬਾਇਲ ਚੋਰੀ
Thursday, Jan 22, 2026 - 11:08 AM (IST)
ਬਠਿੰਡਾ (ਸੁਖਵਿੰਦਰ) : ਅਣਪਛਾਤੇ ਵਿਅਕਤੀਆਂ ਨੇ ਬੀਤੀ ਰਾਤ ਇਕ ਕਾਸਮੈਟਿਕਸ ਦੀ ਦੁਕਾਨ ਤੋਂ ਇਕ ਲੱਖ ਰੁਪਏ ਤੋਂ ਵੱਧ ਦੀ ਨਕਦੀ ਅਤੇ ਮੋਬਾਇਲ ਫੋਨ ਚੋਰੀ ਕਰ ਲਏ। ਅਸ਼ਵਨੀ ਵਾਸੀ ਬਠਿੰਡਾ ਨੇ ਕੋਤਵਾਲੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਚੋਰਾਂ ਨੇ ਉਸਦੀ ਦੁਕਾਨ ’ਚੋਂ 1 ਲੱਖ 7 ਹਜ਼ਾਰ ਰੁਪਏ ਦੀ ਨਕਦੀ ਅਤੇ 2 ਮੋਬਾਇਲ ਫੋਨ ਚੋਰੀ ਕਰ ਲਏ।
ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
