ਮੋਟਰਸਾਈਕਲ ਤੇ ਹੋਰ ਸਮਾਨ ਚੋਰੀ ਕਰਨ ਵਾਲੇ ਵੱਡੇ ਗਿਰੋਹ ਨੂੰ ਪੁਲਸ ਨੇ ਕੀਤਾ ਕਾਬੂ
Wednesday, Mar 25, 2026 - 05:30 PM (IST)
ਗੁਰੂਹਰਸਹਾਏ (ਸੁਨੀਲ ਵਿੱਕੀ ਆਵਲਾ) : ਇਲਾਕੇ 'ਚ ਹਰ ਰੋਜ਼ ਮੋਟਰਸਾਈਕਲ ਅਤੇ ਹੋਰ ਸਮਾਨ ਨੂੰ ਚੋਰੀ ਕਰਨ ਵਾਲੇ ਵੱਡਾ ਗਿਰੋਹ ਸਰਗਰਮ ਸੀ, ਜਿਸ ਕਾਰਨ ਇਲਾਕਾ ਅਤੇ ਸ਼ਹਿਰ ਵਾਸੀ ਬਹੁਤ ਪਰੇਸ਼ਾਨ ਸਨ। ਅੱਜ ਪੁਲਸ ਨੇ ਮੋਟਰਸਾਈਕਲ ਅਤੇ ਹੋਰ ਸਮਾਨ ਚੋਰੀ ਕਰਨ ਵਾਲੇ ਚੋਰਾਂ ਦੇ ਵੱਡੇ ਗਿਰੋਹ ਨੂੰ ਫੜ੍ਹਨ 'ਚ ਸਫ਼ਲਤਾ ਹਾਸਲ ਕੀਤੀ ਹੈ ਤੇ ਉਨ੍ਹਾਂ ਕੋਲੋਂ ਵੱਡੀ ਗਿਣਤੀ ਵਿੱਚ ਮੋਟਰਸਾਈਕਲ, ਟਰੈਕਟਰਾਂ ਦੀਆਂ ਬੈਟਰੀਆਂ ਤੇ ਹੋਰ ਕਈ ਤਰ੍ਹਾਂ ਦਾ ਸਮਾਨ ਬਰਾਮਦ ਕੀਤਾ ਹੈ। ਉਨ੍ਹਾਂ ਕੋਲੋਂ ਲਗਾਤਾਰ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇਲਾਕੇ ਦੇ ਡੀ. ਐੱਸ. ਪੀ. ਰਾਜਵੀਰ ਸਿੰਘ ਅਤੇ ਥਾਣਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਇਲਾਕੇ 'ਚ ਲਗਾਤਾਰ ਇਹ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸ਼ਹਿਰ ਅੰਦਰ ਮੋਟਰਸਾਈਕਲ ਅਤੇ ਹੋਰ ਕਈ ਤਰ੍ਹਾਂ ਦੀਆਂ ਚੋਰੀਆਂ ਕਰਨ ਵਾਲਾ ਗਿਰੋਹ ਸਰਗਰਮ ਹੈ।
ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਸ਼ਹਿਰ ਵਾਸੀਆਂ ਦੀ ਸ਼ਿਕਾਇਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਚ ਮੁਹਿੰਮ ਦੌਰਾਨ ਮੋਟਰਸਾਈਕਲ ਚੋਰੀ ਕਰਨ ਵਾਲੇ ਅਤੇ ਹੋਰ ਵੱਖ-ਵੱਖ ਸਮਾਨ ਚੋਰੀ ਕਰਨ ਵਾਲੇ ਵੱਡੇ ਗਿਰੋਹ ਦੇ ਮੈਂਬਰਾਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਕੋਲੋਂ ਵੱਡੀ ਗਿਣਤੀ ਵਿੱਚ ਮੋਟਰਸਾਈਕਲ, ਟਰੈਕਟਰ ਦੀਆਂ ਬੈਟਰੀਆਂ ਅਤੇ ਹੋਰ ਕਈ ਸਮਾਨ ਬਰਾਮਦ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਲਗਾਤਾਰ ਜਾਰੀ ਹੈ।
