ਪਿੰਡ ਠੇਠਰ ਕਲਾਂ ਬੱਸ ਅੱਡੇ ’ਤੇ ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਦਾ ਸਮਾਨ ਚੋਰੀ

Wednesday, Nov 25, 2026 - 02:12 PM (IST)

ਪਿੰਡ ਠੇਠਰ ਕਲਾਂ ਬੱਸ ਅੱਡੇ ’ਤੇ ਦੁਕਾਨ ਦਾ ਸ਼ਟਰ ਤੋੜ ਕੇ ਲੱਖਾਂ ਦਾ ਸਮਾਨ ਚੋਰੀ

ਫਿਰੋਜ਼ਪੁਰ (ਖੁੱਲਰ) : ਥਾਣਾ ਘੱਲ ਖੁਰਦ ਅਧੀਨ ਪੈਂਦੇ ਠੇਠਰ ਕਲਾਂ ਬੱਸ ਅੱਡੇ ਨੇੜੇ ਸਥਿਤ ਇਕ ਦੁਕਾਨ ਦਾ ਸ਼ਟਰ ਤੋੜ ਕੇ ਅਣਪਛਾਤੇ ਚੋਰਾਂ ਵੱਲੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਸੁਖਚੈਨ ਸਿੰਘ ਪੁੱਤਰ ਨੱਛਤਰ ਸਿੰਘ ਵਾਸੀ ਘੱਲ ਖੁਰਦ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਦੱਸਿਆ ਕਿ ਠੇਠਰ ਕਲਾਂ ਬੱਸ ਅੱਡੇ ’ਤੇ ਉਨ੍ਹਾਂ ਦੀ ਦੁਕਾਨ ਹੈ।

ਜਦੋਂ ਉਹ ਸਵੇਰੇ ਦੁਕਾਨ ’ਤੇ ਪਹੁੰਚੇ, ਤਾਂ ਵੇਖਿਆ ਕਿ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਸੀ ਅਤੇ ਅੰਦਰੋਂ ਅਣਪਛਾਤੇ ਚੋਰਾਂ ਵੱਲੋਂ ਸਾਮਾਨ ਚੋਰੀ ਕਰ ਲਿਆ ਗਿਆ ਸੀ। ਸੁਖਚੈਨ ਸਿੰਘ ਨੇ ਦੱਸਿਆ ਕਿ ਚੋਰੀ ਹੋਏ ਸਮਾਨ ਵਿਚ 2 ਇਨਵਰਟਰ ਬੈਟਰੇ, ਆਈਟੈੱਲ ਕੰਪਨੀ ਦੀਆਂ 16 ਇੰਚ ਦੀਆਂ 2 ਐੱਲ. ਸੀ. ਡੀ., 10 ਫੋਨ, 6 ਏਅਰਪੌਡ, 2 ਐਪਲ ਵਾਚ ਅਤੇ ਡੀ.ਵੀ.ਆਰ. ਸ਼ਾਮਲ ਹਨ, ਜਿਨ੍ਹਾਂ ਦੀ ਕੁੱਲ ਕੀਮਤ ਕਰੀਬ 1,50,000 ਰੁਪਏ ਦੱਸੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।


author

Babita

Content Editor

Related News