ਪਿੰਡ ਪਾਹੜਾ ''ਚ ਦਿਨ-ਦਿਹਾੜੇ ਚੋਰੀ, ਬੰਦ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ
Sunday, Nov 29, 2026 - 03:41 PM (IST)
ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਪਾਹੜਾ 'ਚ ਦਿਨ-ਦਿਹਾੜੇ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਚੋਰਾਂ ਨੇ ਇੱਕ ਬੰਦ ਪਏ ਘਰ ਨੂੰ ਆਪਣਾ ਨਿਸ਼ਾਨਾ ਬਣਾਉਂਦਿਆਂ ਘਰ ਅੰਦਰ ਦਾਖ਼ਲ ਹੋ ਕੇ ਨਕਦੀ ਚੋਰੀ ਕਰ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ।
ਘਟਨਾ ਦਾ ਪਤਾ ਲੱਗਣ 'ਤੇ ਘਰ ਦੇ ਮਾਲਕ ਅਤੇ ਆਸ-ਪਾਸ ਦੇ ਲੋਕਾਂ ਵਿੱਚ ਹੜਕੰਪ ਮਚ ਗਿਆ। ਦਿਨ-ਦਿਹਾੜੇ ਹੋਈ ਇਸ ਚੋਰੀ ਦੀ ਵਾਰਦਾਤ ਕਾਰਨ ਪਿੰਡ ਵਾਸੀਆਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ। ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਇਲਾਕੇ ਵਿੱਚ ਗਸ਼ਤ ਵਧਾਉਣ ਅਤੇ ਚੋਰਾਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਹੈ।
