ਲੁਟੇਰਿਆਂ ਨਾਲ ਇਕੱਲੀ ਭਿੜੀ 15 ਸਾਲਾ ਬਹਾਦਰ ਕੁੜੀ, ਵੇਖੋ ਕਿੰਝ ਸ਼ੇਰਨੀ ਨੇ ਕਰਵਾਈ ਤੋਬਾ-ਤੋਬਾ (ਵੀਡੀਓ)

Monday, Aug 31, 2020 - 10:03 PM (IST)

ਜਲੰਧਰ (ਸੋਨੂੰ)— ਜਲੰਧਰ ਦੇ ਦੀਨ ਦਿਆਲ ਨਗਰ 'ਚ ਇਕ ਬਹਾਦੁਰ ਕੁੜੀ ਵੱਲੋਂ ਲੁਟੇਰਿਆਂ ਨਾਲ ਜ਼ਬਰਦਸਤ ਟੱਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਇਕ ਵੀਡੀਓ ਵੀ ਵਾਇਰਲ ਹੋਈ ਹੈ। ਜਾਣਕਾਰੀ ਮੁਤਾਬਕ ਕੁਸੂਮ ਨਾਂ ਦੀ ਕੁੜੀ ਟੀਊਸ਼ਨ ਪੜ੍ਹ ਕੇ ਘਰ ਜਾ ਰਹੀ ਸੀ ਕਿ ਰਾਹ 'ਚ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਉਸ ਦਾ ਮੋਬਾਇਲ ਖੋਹ ਲਿਆ ਗਿਆ। ਤਸਵੀਰਾਂ 'ਚ ਤੁਸੀਂ ਸਾਫ ਦੇਖ ਸਕਦੇ ਹੋ ਕਿ ਮੋਬਾਇਲ ਲੁੱਟਣ ਦੌਰਾਨ ਇਕ ਲੁਟੇਰਾ ਮੋਟਰਸਾਈਕਲ 'ਤੇ ਸਵਾਰ ਹੈ ਜਦੋਂ ਕਿ ਦੂਜਾ ਲੁਟੇਰਾ ਹੱਥ 'ਚ ਤੇਜ਼ਧਾਰ ਹਥਿਆਰ ਫੜ੍ਹੀ ਕੁੜੀ ਨੂੰ ਡਰਾ ਕੇ ਫਰਾਰ ਹੋਣ ਦੀ ਫਿਰਾਕ 'ਚ ਹੈ ਪਰ ਕੁੜੀ ਬਿਨਾਂ ਡਰੇ ਲੁਟੇਰੇ ਦਾ ਡੱਟ ਕੇ ਮੁਕਾਬਲਾ ਕਰਦੀ ਹੈ।
ਇਹ ਵੀ ਪੜ੍ਹੋ: ਸਿਹਰਾ ਬੰਨ੍ਹ 3 ਭੈਣਾਂ ਨੇ ਮੋਢਿਆਂ 'ਤੇ ਚੁੱਕੀ ਇਕੌਲਤੇ ਭਰਾ ਦੀ ਅਰਥੀ, ਵੇਖ ਭੁੱਬਾ ਮਾਰ ਰੋਇਆ ਪੂਰਾ ਪਿੰਡ (ਵੀਡੀਓ)

PunjabKesari

ਗੁੱਸੇ 'ਚ ਲੁਟੇਰੇ ਵੱਲੋਂ ਕੁੜੀ ਦੇ ਹੱਥ 'ਤੇ ਦਾਤਰ ਨਾਲ ਵਾਰ ਕੀਤਾ ਗਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਇਸ ਦੇ ਬਾਵਜੂਦ ਵੀ ਕੁੜੀ ਉਕਤ ਲੁਟੇਰਿਆਂ ਨੂੰ ਭੱਜਣ ਨਹੀਂ ਦਿੰਦੀ ਅਤੇ ਦੂਰ ਤੱਕ ਉਸ ਦਾ ਪਿੱਛਾ ਕਰਦੀ ਹੈ। ਇਹ ਸਾਰਾ ਮਾਮਲਾ ਵਾਰਦਾਤ ਦੀ ਥਾਂ 'ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਿਆ।

ਇਹ ਵੀ ਪੜ੍ਹੋ: ਨਾਕੇ ਦੌਰਾਨ ASI 'ਤੇ ਚੜ੍ਹਾਈ ਕਾਰ, ਦੂਰ ਤੱਕ ਘੜੀਸਦਾ ਲੈ ਗਿਆ ਨੌਜਵਾਨ  (ਵੀਡੀਓ)

PunjabKesari

ਪੁਲਸ ਅਧਿਕਾਰੀ ਨੇ ਦੱਸਿਆ ਕਿ ਕੁੜੀ ਤੋਂ ਪਿੱਛਾ ਛੁਡਵਾਉਣ ਲਈ ਲੁਟੇਰੇ ਵੱਲੋਂ ਉਸ 'ਤੇ ਦਾਤਰ ਨਾਲ ਹਮਲਾ ਕੀਤਾ ਗਿਆ ਜੋ ਉਸ ਦੀ ਬਾਂਹ 'ਤੇ ਜਾ ਵੱਜਾ ਅਤੇ ਕੁੜੀ ਦੇ ਗੁੱਟ 'ਤੇ ਡੂੰਘਾ ਪਾੜ ਪੈ ਗਿਆ। ਉਨ੍ਹਾਂ ਦੱਸਿਆ ਕਿ ਇਸ ਦੇ ਬਾਵਜੂਦ ਕੁੜੀ ਨੇ ਲੁਟੇਰਿਆਂ ਦਾ ਪਿੱਛਾ ਨਹੀਂ ਛੱਡਿਆ।

ਇਹ ਵੀ ਪੜ੍ਹੋ:  ਸ਼ਰਾਬ ਦੇ ਪੈਸੇ ਨਾ ਦੇਣੇ ਨੌਜਵਾਨ ਨੂੰ ਪਏ ਮਹਿੰਗੇ, ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਦਿੱਤੀ ਭਿਆਨਕ ਮੌਤ

PunjabKesari

ਫਿਲਹਾਲ ਜ਼ਖ਼ਮੀ ਹਾਲਤ 'ਚ ਕੁੜੀ ਨੂੰ ਜੋਸ਼ੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੇ ਹੱਥ ਦਾ ਇਲਾਜ ਕੀਤਾ ਜਾ ਰਿਹਾ ਹੈ। ਉਥੇ ਹੀ ਬਹਾਦੁਰ ਕੁੜੀ ਨੇ ਇਲਾਕਾ ਵਾਸੀਆਂ ਦੀ ਮਦਦ ਨਾਲ ਇਕ ਲੁਟੇਰੇ ਨੂੰ ਕਾਬੂ ਕਰਕੇ ਪੁਲਸ ਹਵਾਲੇ ਕਰ ਦਿੱਤਾ ਜਦੋਂ ਕਿ ਦੂਜੇ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਤਾਲਾਬੰਦੀ ਨੇ ਉਜਾੜਿਆ ਪਰਿਵਾਰ, ਕੰਮ ਨਾ ਮਿਲਣ 'ਤੇ ਨੌਜਵਾਨ ਨੇ ਚੁੱਕਿਆ ਹੈਰਾਨ ਕਰਦਾ ਕਦਮ

PunjabKesari
ਇਹ ਵੀ ਪੜ੍ਹੋ:  ਕੋਰੋਨਾ ਨੇ ਫਿੱਕੀ ਕੀਤੀ ਬਾਬਾ ਸੋਢਲ ਮੇਲੇ ਦੀ ਰੌਣਕ, ਵੇਖੋ ਸਜੇ ਦਰਬਾਰ ਦੀਆਂ ਕੁਝ ਤਸਵੀਰਾਂ

 


author

shivani attri

Content Editor

Related News