ਲੁਟੇਰਿਆਂ ਨੂੰ ਧੂੜ ਚਟਾਉਣ ਵਾਲੀ ਕੁਸੁਮ ਦਾ ਨਾਂ ਡੀ. ਸੀ. ਨੇ ਰਾਸ਼ਟਰੀ ਬਹਾਦਰੀ ਐਵਾਰਡ ਲਈ ਕੀਤਾ ਨਾਮਜ਼ਦ

9/21/2020 3:32:32 PM

ਜਲੰਧਰ (ਚੋਪੜਾ)— ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਲਾਲਾ ਜਗਤ ਨਾਰਾਇਣ ਡੀ. ਏ. ਵੀ. ਮਾਡਲ ਸਕੂਲ ਦੀ 8ਵੀਂ ਜਮਾਤ ਦੀ ਵਿਦਿਆਰਥਣ ਕੁਸੁਮ ਨੂੰ ਰਾਸ਼ਟਰੀ ਬਹਾਦਰੀ ਐਵਾਰਡ ਲਈ ਨਾਮਜ਼ਦ ਕੀਤਾ ਹੈ। ਇਹ ਐਵਾਰਡ ਹਰ ਸਾਲ ਵਿਸ਼ੇਸ਼ ਬਹਾਦਰੀ ਵਿਖਾਉਣ ਵਾਲੇ ਬੱਚਿਆਂ ਨੂੰ ਸਨਮਾਨਤ ਕਰਨ ਲਈ ਰਾਸ਼ਟਰੀ ਬਾਲ ਕਲਿਆਣ ਕੌਂਸਲ ਵੱਲੋਂ ਦਿੱਤਾ ਜਾਂਦਾ ਹੈ।

ਇਹ ਵੀ ਪੜ੍ਹੋ: ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਰੂਪਨਗਰ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ

PunjabKesari

ਡਿਪਟੀ ਕਮਿਸ਼ਨਰ ਵੱਲੋਂ ਦਾਇਰ ਨਾਮਜ਼ਦਗੀਆਂ ’ਚੋਂ ਕੁਝ ਚੋਣਵੇਂ ਨਾਵਾਂ ਨੂੰ ਕੌਂਸਲ ਵੱਲੋਂ ਐਵਾਰਡ ਦੇਣ ਲਈ ਚੁਣਿਆ ਜਾਂਦਾ ਹੈ। ਇਸ ਸਾਲ ਜਲੰਧਰ ਤੋਂ ਇਸ ਐਵਾਰਡ ਲਈ ਡਿਪਟੀ ਕਮਿਸ਼ਨਰ ਦਫ਼ਤਰ ਵੱਲੋਂ ਕੁਸੁਮ ਦੇ ਨਾਂ ਦੀ ਸਿਫਾਰਸ਼ ਕੀਤੀ ਗਈ ਹੈ, ਜਿਸ ਨੇ ਲੁੱਟ ਦੀ ਵਾਰਦਾਤ ਨੂੰ ਨਾ ਸਿਰਫ ਅਸਫਲ ਕੀਤਾ, ਸਗੋਂ ਇਕ ਲੁਟੇਰੇ ਨੂੰ ਕਾਬੂ ਵੀ ਕਰ ਲਿਆ। ਇਸ ਦੌਰਾਨ ਉਸ ਨੂੰ ਗੰਭੀਰ ਸੱਟਾਂ ਵੀ ਲੱਗੀਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁਸੁਮ ਦੂਜੀਆਂ ਲੜਕੀਆਂ ਲਈ ਵੀ ਆਦਰਸ਼ ਬਣ ਗਈ ਹੈ ਅਤੇ ਉਸ ਦੀ ਕੋਸ਼ਿਸ਼ ਰਾਸ਼ਟਰੀ ਪੱਧਰ ’ਤੇ ਪਛਾਣ ਦੇ ਯੋਗ ਹੈ।

ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ’ਚ ਬੇਕਾਬੂ ਹੋ ਚੁੱਕੈ ਕੋਰੋਨਾ, ਜਾਣੋ ਕੀ ਨੇ ਤਾਜ਼ਾ ਹਾਲਾਤ

PunjabKesari

ਇੰਝ ਵਾਪਰੀ ਸੀ ਇਹ ਘਟਨਾ 
ਜ਼ਿਕਰਯੋਗ ਹੈ ਕਿ ਜਲੰਧਰ ਦੇ ਦੀਨ ਦਿਆਲ ਉਪਾਧਿਆਏ ਨਗਰ ’ਚ ਬਹਾਦੁਰ ਕੁੜੀ ਕੁਸੁਮ ਵੱਲੋਂ ਲੁਟੇਰਿਆਂ ਨਾਲ ਜ਼ਬਰਦਸਤ ਟੱਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਦੀ ਇਕ ਵੀਡੀਓ ਵੀ ਵਾਇਰਲ ਹੋਈ ਹੈ। ਜਾਣਕਾਰੀ ਮੁਤਾਬਕ ਕੁਸੂਮ ਨਾਂ ਦੀ ਕੁੜੀ ਟੀਊਸ਼ਨ ਪੜ੍ਹ ਕੇ ਘਰ ਜਾ ਰਹੀ ਸੀ ਕਿ ਰਾਹ ’ਚ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਉਸ ਦਾ ਮੋਬਾਇਲ ਖੋਹ ਲਿਆ ਗਿਆ। ਮੋਬਾਇਲ ਲੁੱਟਣ ਦੌਰਾਨ ਇਕ ਲੁਟੇਰਾ ਮੋਟਰਸਾਈਕਲ ’ਤੇ ਸਵਾਰ ਸੀ ਜਦੋਂ ਕਿ ਦੂਜਾ ਲੁਟੇਰਾ ਹੱਥ ’ਚ ਤੇਜ਼ਧਾਰ ਹਥਿਆਰ ਫੜ੍ਹੀ ਕੁੜੀ ਨੂੰ ਡਰਾ ਕੇ ਫਰਾਰ ਹੋਣ ਦੀ ਫਿਰਾਕ ’ਚ ਸੀ ਪਰ ਕੁੜੀ ਬਿਨਾਂ ਡਰੇ ਲੁਟੇਰੇ ਦਾ ਡੱਟ ਕੇ ਮੁਕਾਬਲਾ ਕਰਦੀ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ

ਗੁੱਸੇ ’ਚ ਲੁਟੇਰੇ ਵੱਲੋਂ ਕੁੜੀ ਦੇ ਹੱਥ ’ਤੇ ਦਾਤਰ ਨਾਲ ਵਾਰ ਕੀਤਾ ਗਿਆ ਸੀ, ਜਿਸ ਕਾਰਨ ਉਹ ਜ਼ਖ਼ਮੀ ਹੋ ਗਈ। ਇਸ ਦੇ ਬਾਵਜੂਦ ਵੀ ਕੁੜੀ ਨੇ ਉਕਤ ਲੁਟੇਰਿਆਂ ਨੂੰ ਭੱਜਣ ਨਹੀਂ ਦਿੱਤਾ ਸੀ ਅਤੇ ਦੂਰ ਤੱਕ ਉਸ ਦਾ ਪਿੱਛਾ ਕਰਦੀ ਰਹੀ ਸੀ। ਇਹ ਸਾਰਾ ਮਾਮਲਾ ਵਾਰਦਾਤ ਦੀ ਥਾਂ ’ਤੇ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਿਆ ਸੀ।
ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਜਾ ਰਹੇ ਵਿਅਕਤੀ ਨੂੰ ਗੋਲੀਆਂ ਨਾਲ ਭੁੰਨਿਆ


shivani attri

Content Editor shivani attri