ਤੜਕਸਾਰ Saloon ''ਤੇ ਆਇਆ ਮਾਲਕ ਰਹਿ ਗਿਆ ਹੱਕਾ-ਬੱਕਾ

Tuesday, Nov 26, 2024 - 12:34 PM (IST)

ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੇ ਅਧੀਨ ਆਉਂਦੇ ਖਜੂਰ ਚੌਕ ਨੇੜੇ ਕੁਝ ਚੋਰ ਅੱਜ ਸਵੇਰੇ ਸੈਲੂਨ ਦੀ ਦੁਕਾਨ ਦਾ ਸ਼ਟਰ ਪੱਟ ਕੇ ਚੋਰੀ ਕਰ ਕੇ ਲੈ ਗਏ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ 35 ਲੱਖ ਲੋਕਾਂ ਨੂੰ ਮਿਲੇਗਾ ਖ਼ਾਸ ਤੋਹਫ਼ਾ! List 'ਚ ਆ ਗਿਆ ਨਾਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਯੁਵਰਾਜ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਤਕਰੀਬਨ 4.30 ਵਜੇ ਚੋਰਾਂ ਨੇ ਉਸ ਦੀ ਦੁਕਾਨ ਦਾ ਸ਼ਟਰ ਪੱਟ ਕੇ ਦੁਕਾਨ ਦੇ ਅੰਦਰ ਪਈ 12 ਹਜ਼ਾਰ ਰੁਪਏ ਦੀ ਨਕਦੀ, ਇਕ ਮੋਬਾਈਲ ਫ਼ੋਨ, ਇਕ ਕੈਮਰਾ ਤੇ ਇਕ ਇਨਵਰਟਰ ਬੈਟਰੀ ਚੋਰੀ ਕਰ ਲਈ। ਦੁਕਾਨਦਾਰ ਨੇ ਦੱਸਿਆ ਕਿ ਇਸ ਮਗਰੋਂ ਉਸ ਨੇ ਥਾਣਾ ਸਲੇਮ ਟਾਬਰੀ ਦੀ ਪੁਲਸ ਨੂੰ ਚੋਰੀ ਦੀ ਸ਼ਿਕਾਇਤ ਦਰਜ ਕਰਵਾਈ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News