ਕਿਸੇ ਕੰਮ ਲਈ ਬਾਜ਼ਾਰ ਗਿਆ ਸੀ ਪਰਿਵਾਰ ਜਦ ਪਰਤੇ ਘਰ ਤਾਂ ਅੰਦਰ ਦਾ ਹਾਲ ਦੇਖ ਰਹਿ ਗਏ ਦੰਗ

06/11/2017 7:04:52 PM

ਮੋਗਾ(ਆਜ਼ਾਦ)— ਭਗਤ ਸਿੰਘ ਕਾਲੋਨੀ ਗੋਬਿੰਦਗੜ੍ਹ ਬਸਤੀ ਮੋਗਾ ਨਿਵਾਸੀ ਰਵਿੰਦਰ ਬਿਰਜਾੜ ਦੇ ਘਰੋਂ ਅਣਪਛਾਤੇ ਚੋਰਾਂ ਵੱਲੋਂ ਸੋਨੇ ਦੇ ਗਹਿਣੇ ਅਤੇ ਨਕਦੀ ਚੋਰੀ ਕਰਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਥਾਣਾ ਸਿਟੀ ਮੋਗਾ ਵੱਲੋਂ ਅਣਪਛਾਤੇ ਚੋਰਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। 
ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਰਵਿੰਦਰ ਬਿਰਜਾੜ ਨੇ ਕਿਹਾ ਕਿ ਉਹ ਭਗਤ ਸਿੰਘ ਮਾਰਕੀਟ 'ਚ ਰੈਡੀਮੇਡ ਕੱਪੜਿਆਂ ਦੀ ਦੁਕਾਨ ਕਰਦਾ ਹੈ। ਰੋਜ਼ਾਨਾ ਦੀ ਤਰ੍ਹਾਂ ਉਹ ਆਪਣੇ ਕੰਮ 'ਤੇ ਆ ਗਿਆ ਅਤੇ ਉਸ ਦੀ ਪਤਨੀ ਅਤੇ ਬੱਚੇ ਬਾਜ਼ਾਰ ਚਲੇ ਗਏ, ਜਦੋਂ ਉਹ ਵਾਪਸ ਆਏ ਤਾਂ ਘਰ ਦੇ ਅੰਦਰ ਦਾ ਹਾਲ ਦੇਖ ਕੇ ਹੈਰਾਨ ਰਹਿ ਗਏ। ਉਨ੍ਹਾਂ ਨੇ ਦੇਖਿਆ ਕਿ ਅਣਪਛਾਤੇ ਚੋਰ ਉਨ੍ਹਾਂ ਦੇ ਘਰ ਅੰਦਰ ਦਾਖਲ ਹੋਏ ਅਤੇ ਕਮਰੇ 'ਚ ਪਈ ਅਲਮਾਰੀ ਦਾ ਤਾਲਾ ਤੋੜ ਕੇ ਉਸ 'ਚੋਂ 8 ਤੋਲੇ ਦੇ ਗਹਿਣਿਆਂ ਤੋਂ ਇਲਾਵਾ 45 ਹਜ਼ਾਰ ਰੁਪਏ ਨਕਦ ਚੋਰੀ ਕਰਕੇ ਲੈ ਗਏ। ਚੋਰੀ ਹੋਏ ਸਾਮਾਨ ਦੀ ਕੀਮਤ ਨਕਦੀ ਸਮੇਤ 2 ਲੱਖ 80 ਹਜ਼ਾਰ ਰੁਪਏ ਦੱਸੀ ਜਾ ਰਹੀ ਹੈ। 
ਘਟਨਾ ਦੀ ਜਾਣਕਾਰੀ ਮਿਲਣ 'ਤੇ ਸਹਾਇਕ ਥਾਣੇਦਾਰ ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਅਤੇ ਜਾਂਚ ਤੋਂ ਇਲਾਵਾ ਆਸ-ਪਾਸ ਦਾ ਨਿਰੀਖਣ ਕਰ ਕੇ ਲੋਕਾਂ ਕੋਲੋਂ ਪੁੱਛਗਿੱਛ ਵੀ ਕੀਤੀ ਪਰ ਚੋਰੀ ਦਾ ਕੋਈ ਸੁਰਾਗ ਨਹੀਂ ਮਿਲ ਸਕਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਆਸ-ਪਾਸ ਲੱਗੇ ਸੀ. ਸੀ. ਟੀ. ਵੀ. ਕੈਮਰਆਿਂ ਨੂੰ ਖੰਗਾਲਣ ਦਾ ਯਤਨ ਕਰ ਰਹੇ ਹਨ ਤਾਂ ਕਿ ਚੋਰਾਂ ਦਾ ਕੋਈ ਸੁਰਾਗ ਮਿਲ ਸਕੇ।


Related News