ਚੋਰਾਂ ਨੇ ਸ਼ਮਸ਼ਾਨਘਾਟ ਨੂੰ ਬਣਾਇਆ ਨਿਸ਼ਾਨਾ, ਨਕਦੀ ਲੈ ਕੇ ਹੋਏ ਫ਼ਰਾਰ

Sunday, Sep 06, 2020 - 09:18 AM (IST)

ਚੋਰਾਂ ਨੇ ਸ਼ਮਸ਼ਾਨਘਾਟ ਨੂੰ ਬਣਾਇਆ ਨਿਸ਼ਾਨਾ, ਨਕਦੀ ਲੈ ਕੇ ਹੋਏ ਫ਼ਰਾਰ

ਲੁਧਿਆਣਾ (ਸਲੂਜਾ) : ਚੋਰਾਂ ਨੇ ਗਊਸ਼ਾਲਾ ਦੇ ਸ਼ਮਸ਼ਾਨਘਾਟ ਨੂੰ ਨਿਸ਼ਾਨਾ ਬਣਾਉਂਦੇ ਹੋਏ 9 ਤੋਂ 10 ਹਜ਼ਾਰ ਰੁਪਏ ਦੀ ਨਕਦੀ ਚੋਰੀ ਕੀਤੀ ਅਤੇ ਫਰਾਰ ਹੋ ਗਏ। ਇਸ ਚੋਰੀ ਦਾ ਉਸ ਸਮੇਂ ਪਤਾ ਲੱਗਾ, ਜਦੋਂ ਸ਼ਮਸ਼ਾਨਘਾਟ 'ਚ ਬਤੌਰ ਮੈਨੇਜਰ ਕੰਮ ਕਰਨ ਵਾਲੇ ਅਸ਼ੋਕ ਕੁਮਾਰ ਨੇ ਕੈਸ਼ ਗੱਲੇ ਨੂੰ ਦੇਖਿਆ ਤਾਂ ਉਸ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ ਗਾਇਬ ਸੀ।

ਚੋਰ ਇਸ ਘਟਨਾ ਨੂੰ ਅੰਜਾਮ ਦੇਣ ਦੇ ਸਮੇਂ ਡੀ. ਵੀ. ਆਰ. ਵੀ ਆਪਣੇ ਨਾਲ ਲੈ ਗਏ। ਡਵੀਜ਼ਨ-3 ਦੀ ਪੁਲਸ ਨੇ ਇਸ ਕੇਸ 'ਚ ਮੈਨੇਜਰ ਦੀ ਸ਼ਿਕਾਇਤ ’ਤੇ ਅਣਪਛਾਤੇ ਸਮਾਜ ਵਿਰੋਧੀ ਤੱਤਾਂ ਖਿਲਾਫ਼ ਕੇਸ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Babita

Content Editor

Related News