ਸ਼ਾਤਰ ਚੋਰਾਂ ਨੇ ਅੱਧੀ ਰਾਤ ਨੂੰ ਦੁਕਾਨ ਤੋਂ ਲੁੱਟਿਆ 20 ਲੱਖ ਦਾ ਸੋਨਾ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

Wednesday, Aug 24, 2022 - 10:45 AM (IST)

ਸ਼ਾਤਰ ਚੋਰਾਂ ਨੇ ਅੱਧੀ ਰਾਤ ਨੂੰ ਦੁਕਾਨ ਤੋਂ ਲੁੱਟਿਆ 20 ਲੱਖ ਦਾ ਸੋਨਾ, ਇੰਝ ਦਿੱਤਾ ਵਾਰਦਾਤ ਨੂੰ ਅੰਜਾਮ

ਲੁਧਿਆਣਾ (ਰਾਜ) : ਸਥਾਨਕ ਚੰਡੀਗੜ੍ਹ ਰੋਡ ਸਥਿਤ ਗੁਰੂ ਅਰਜਨ ਦੇਵ ਨਗਰ 'ਚ ਚੋਰਾਂ ਵੱਲੋਂ ਮਸ਼ਹੂਰ ਜਿਊਲਰ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਜਾਣਕਾਰੀ ਮੁਤਾਬਕ ਚੋਰ ਛੱਤ ਰਾਹੀਂ ਦੁਕਾਨ 'ਚ ਦਾਖ਼ਲ ਹੋਏ। ਉਨ੍ਹਾਂ ਨੇ ਕਟਰ ਦੀ ਮਦਦ ਨਾਲ ਤਿਜੌਰੀ ਨੂੰ ਕੱਟ ਦਿੱਤਾ।

ਇਹ ਵੀ ਪੜ੍ਹੋ : ਵਿਦੇਸ਼ ਕਮਾਈ ਕਰਨ ਗਏ ਪੰਜਾਬੀ ਦੀ ਜ਼ਿੰਦਗੀ 'ਚ ਪਿਆ ਹਨ੍ਹੇਰ, ਪੂਰੀ ਕਹਾਣੀ ਜਾਣ ਪਸੀਜ ਜਾਵੇਗਾ ਦਿਲ

ਇਸ ਤੋਂ ਬਾਅਦ ਚੋਰ ਦੁਕਾਨ 'ਚੋਂ 20 ਲੱਖ ਦਾ ਸੋਨਾ ਅਤੇ ਨਕਦੀ ਲੈ ਕੇ ਫ਼ਰਾਰ ਹੋ ਗਏ। ਇੰਨਾ ਹੀ ਨਹੀਂ, ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਚੋਰ ਡੀ. ਵੀ. ਆਰ. ਤੱਕ ਵੀ ਨਾਲ ਲੈ ਗਏ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ 8 ਸਾਲਾ ਮਾਸੂਮ ਬੱਚੀ ਨਾਲ ਜਬਰ-ਜ਼ਿਨਾਹ, CCTV ਫੁਟੇਜ ਦੀ ਮਦਦ ਨਾਲ ਫੜ੍ਹਿਆ ਦੋਸ਼ੀ

ਇਸ ਘਟਨਾ ਦਾ ਪਤਾ ਲੱਗਦੇ ਹੀ ਏ. ਡੀ. ਸੀ. ਪੀ. ਅਤੇ ਐੱਸ. ਐੱਚ. ਓ. ਡਵੀਜ਼ਨ ਨੰਬਰ-7 ਦਵਿੰਦਰ ਸ਼ਰਮਾ ਮੌਕੇ 'ਤੇ ਪੁੱਜੇ। ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News