ਬੇਫ਼ਿਕਰ ਹੋ ਕੇ ਸੁੱਤਾ ਪਿਆ ਸੀ ਪਰਿਵਾਰ, ਦਿਨ ਚੜ੍ਹਦੇ ਨੂੰ ਹੋ ਗਿਆ ਕਾਂਡ

Thursday, Aug 08, 2024 - 01:18 PM (IST)

ਬੇਫ਼ਿਕਰ ਹੋ ਕੇ ਸੁੱਤਾ ਪਿਆ ਸੀ ਪਰਿਵਾਰ, ਦਿਨ ਚੜ੍ਹਦੇ ਨੂੰ ਹੋ ਗਿਆ ਕਾਂਡ

ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੇ ਅਧੀਨ ਆਉਂਦੀ ਗਗਨਦੀਪ ਕਲੋਨੀ ਵਿਚ ਬੀਤੀ ਰਾਤ ਚੋਰਾਂ ਨੇ ਇਕ ਘਰ ਤੋਂ ਅਲਮਾਰੀ ਦੇ ਤਾਲੇ ਤੋੜ ਕੇ ਨਕਦੀ ਅਤੇ ਮੋਬਾਈਲ ਫ਼ੋਨ ਚੋਰੀ ਕਰ ਲਏ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਪਰਿਵਾਰ ਦੇ ਮਣੀ ਕੁਮਾਰ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਪਰਿਵਾਰ ਦੇ ਨਾਲ ਛੱਤ 'ਤੇ ਸੋ ਰਿਹਾ ਸੀ। ਜਦੋਂ ਸਵੇਰੇ ਉੱਠਿਆ ਤੇ ਹੇਠਾਂ ਆ ਕੇ ਵੇਖਿਆ ਤਾਂ ਕਮਰੇ ਦਾ ਦਰਵਾਜ਼ਾ ਖੁੱਲ੍ਹਿਆ ਹੋਇਆ ਸੀ ਤੇ ਅੰਦਰ ਅਮਲਾਰੀ ਦਾ ਜਿੰਦਰਾ ਟੁੱਟਿਆ ਹੋਇਆ ਸੀ।

ਇਹ ਖ਼ਬਰ ਵੀ ਪੜ੍ਹੋ - ਬੰਦ ਰਹਿਣਗੇ ਪੈਟਰੋਲ ਪੰਪ! ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਪੂਰੀ ਖ਼ਬਰ

ਉਸ ਨੇ ਦੱਸਿਆ ਕਿ ਅਲਮਾਰੀ ਵਿਚ ਪਈ 80 ਹਜ਼ਾਰ ਰੁਪਏ ਦੀ ਨਕਦੀ ਤੇ ਮੋਬਾਈਲ ਫ਼ੋਨ ਗਾਇਬ ਸਨ। ਇਸ ਮਗਰੋਂ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਥਾਣਾ ਜੋਧੇਵਾਲ ਦੀ ਪੁਲਸ ਨੂੰ ਦਰਜ ਕਰਵਾਈ ਗਈ। ਮੌਕੇ 'ਤੇ ਪਹੁੰਚੇ ਥਾਣੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News