ਦੁਕਾਨ ਦਾ ਸ਼ਟਰ ਤੋੜ ਕੇ ਕਾਜੂ-ਬਦਾਮ ਤੇ ਨਕਦੀ ਲੈ ਗਏ ਚੋਰ
Wednesday, Aug 14, 2024 - 03:51 PM (IST)

ਲੁਧਿਆਣਾ (ਅਨਿਲ/ਸ਼ਿਵਮ): ਥਾਣਾ ਜੋਧੇਵਾਲ ਦੇ ਅਧੀਨ ਆਉਂਦੇ ਕੈਲਾਸ਼ ਨਗਰ ਰੋਡ 'ਤੇ ਅੱਜ ਤੜਕਸਾਰ 4.30 ਵਜੇ ਕਰਿਆਨੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰਾਂ ਨੇ ਅੰਦਰੋਂ ਕਾਜੂ-ਬਦਾਮ ਦੇ ਨਾਲ ਨਕਦੀ ਚੋਰੀ ਕਰ ਲਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ-ਹਰਿਆਣਾ 'ਚ ED ਦੀ ਵੱਡੀ ਕਾਰਵਾਈ, ਮੌਜੂਦਾ ਵਿਧਾਇਕ ਤੇ ਹੋਰਨਾਂ ਆਗੂਆਂ ਦੇ ਮਾਮਲੇ 'ਚ ਐਕਸ਼ਨ
ਉਕਤ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਦੁਕਾਨ ਦੇ ਮਾਲਕ ਸੂਰਜ ਕੁਮਾਰ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਦੁਕਾਨ ਨੂੰ ਤਾਲਾ ਲਗਾ ਕੇ ਚਲਾ ਗਿਆ ਸੀ ਅਤੇ ਅੱਜ ਸਵੇਰੇ ਤਕਰੀਬਨ 4.30 ਵਜੇ ਚੋਰਾਂ ਨੇ ਉਸ ਦੀ ਦੁਕਾਨ ਦਾ ਸ਼ਟਰ ਪੁੱਟ ਕੇ ਅੰਦਰੋਂ ਬਾਦਾਮ, ਕਾਜੂ ਅਤੇ ਨਕਦੀ ਚੋਰੀ ਕਰ ਲਈ ਅਤੇ ਇਸ ਮਗਰੋਂ ਉਸ ਨੇ ਥਾਣਾ ਜੋਧੇਵਾਲ ਦੀ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਈ ਗਈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8