ਨੇਪਾਲੀ ਨੌਕਰ ਵੱਲੋਂ ਵਪਾਰੀ ਦੇ ਘਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਚੋਰੀ
Tuesday, Jul 08, 2025 - 03:39 PM (IST)

ਲੁਧਿਆਣਾ (ਰਾਜ): ਸ਼ਹਿਰ ’ਚ ਨੇਪਾਲੀ ਨੌਕਰਾਂ ਦੇ ਅਪਰਾਧ ਜਾਰੀ ਹਨ। ਇਕ ਨੇਪਾਲੀ ਨੌਕਰ ਨੇ ਆਪਣੇ ਕੁਝ ਸਾਥੀਆਂ ਨਾਲ ਮਿਲ ਕੇ ਘਰ ਦੇ ਮਾਲਕ ਦੇ ਘਰੋਂ ਲੱਖਾਂ ਦੇ ਗਹਿਣੇ ਅਤੇ ਨਕਦੀ ’ਤੇ ਹੱਥ ਸਾਫ ਕਰ ਦਿੱਤਾ। ਨੌਕਰ ਨੇ ਇਹ ਵਾਰਦਾਤ ਉਸ ਸਮੇਂ ਕੀਤੀ, ਜਦੋਂ ਘਰ ਦਾ ਮਾਲਕ ਆਪਣੇ ਕਾਰੋਬਾਰੀ ਪਰਿਵਾਰ ਨਾਲ ਇਕ ਸਮਾਗਮ ’ਚ ਸ਼ਾਮਲ ਹੋਣ ਗਿਆ ਸੀ। ਜਦੋਂ ਉਹ ਦੇਰ ਰਾਤ ਘਰ ਵਾਪਸ ਆਇਆ ਤਾਂ ਨੌਕਰ ਗਾਇਬ ਸੀ ਅਤੇ ਕਮਰੇ ਦਾ ਤਾਲਾ ਟੁੱਟਿਆ ਹੋਇਆ ਸੀ। ਜਦੋਂ ਉਹ ਅੰਦਰ ਗਿਆ ਤਾਂ ਗਹਿਣੇ ਅਤੇ ਨਕਦੀ ਗਾਇਬ ਸੀ। ਉਸ ਨੇ ਤੁਰੰਤ ਇਸ ਬਾਰੇ ਪੁਲਸ ਨੂੰ ਸੂਚਿਤ ਕੀਤਾ।
ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਕਬੱਡੀ ਖਿਡਾਰੀ ਨੂੰ ਸਾਰੇ ਸ਼ਹਿਰ 'ਚ ਲੱਭਦੀ ਰਹੀ ਪੁਲਸ, 3 ਦਿਨ ਬਾਅਦ ਥਾਣੇ ਦੀ ਛੱਤ ਤੋਂ ਹੀ ਮਿਲੀ ਲਾਸ਼
ਸੂਚਨਾ ਮਿਲਣ ਤੋਂ ਬਾਅਦ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਮੌਕੇ ’ਤੇ ਪਹੁੰਚ ਗਈ। ਜਦੋਂ ਪੁਲਸ ਨੇ ਆਲੇ-ਦੁਆਲੇ ਦੀ ਜਾਂਚ ਕੀਤੀ ਤਾਂ ਮੁਲਜ਼ਮ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਏ। ਪੁਲਸ ਨੇ ਫੁਟੇਜ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ’ਚ ਡਵੀਜ਼ਨ 8 ਦੀ ਪੁਲਸ ਨੇ ਪਾਰੁਲ ਜੈਨ ਦੀ ਸ਼ਿਕਾਇਤ ’ਤੇ ਘਰੇਲੂ ਨੇਪਾਲੀ ਨੌਕਰ ਸੰਨੀ ਅਤੇ 3 ਸਾਥੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ।
ਪੁਲਸ ਸ਼ਿਕਾਇਤ ’ਚ ਪਾਰੁਲ ਜੈਨ ਨੇ ਦੱਸਿਆ ਕਿ ਉਸ ਦਾ ਆਪਣਾ ਕਾਰੋਬਾਰ ਹੈ ਅਤੇ ਉਹ ਊਧਮ ਸਿੰਘ ਨਗਰ ’ਚ ਰਹਿੰਦਾ ਹੈ। 2 ਦਿਨ ਪਹਿਲਾਂ ਉਸ ਦੀ ਭੈਣ ਦਾ ਜਨਮਦਿਨ ਸੀ, ਇਸ ਲਈ ਪਰਿਵਾਰ ਵਲੋਂ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ ਸੀ। ਉਹ ਆਪਣੀ ਭੈਣ ਦੇ ਜਨਮਦਿਨ ਲਈ ਆਪਣੇ ਪਰਿਵਾਰ ਨਾਲ ਗਿਆ ਸੀ। ਘਰ ਨੇਪਾਲੀ ਨੌਕਰ ਸੋਨੂ ਦੀ ਦੇਖਭਾਲ ’ਚ ਛੱਡ ਦਿੱਤਾ ਗਿਆ ਸੀ ਪਰ ਜਦੋਂ ਉਹ ਦੇਰ ਰਾਤ ਘਰ ਵਾਪਸ ਆਇਆ ਤਾਂ ਨੌਕਰ ਗਾਇਬ ਸੀ ਅਤੇ ਘਰ ’ਚ ਲੁੱਟ ਹੋ ਚੁੱਕੀ ਸੀ। ਸੋਨੂ ਨੇ ਘਰ ’ਚੋਂ 8 ਲੱਖ ਰੁਪਏ ਦੀ ਨਕਦੀ ਅਤੇ ਲਗਭਗ 45 ਤੋਲੇ ਦੇ ਗਹਿਣੇ ਚੋਰੀ ਕਰ ਲਏ।
ਇਹ ਖ਼ਬਰ ਵੀ ਪੜ੍ਹੋ - ਪੂਰੇ ਮਹੀਨੇ ਲਈ FREE ਹੋਵੇਗਾ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ!
ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਮੌਕੇ ’ਤੇ ਪਹੁੰਚੀ। ਜਦੋਂ ਜਾਂਚ ਸ਼ੁਰੂ ਕੀਤੀ ਤਾਂ ਪੁਲਸ ਨੂੰ ਸੀ. ਸੀ. ਟੀ. ਵੀ. ਫੁਟੇਜ ਮਿਲੀ, ਜਿਸ ’ਚ ਦੋਸ਼ੀ ਅਤੇ ਉਸ ਦੇ 3 ਸਾਥੀ ਦਿਖਾਈ ਦੇ ਰਹੇ ਸਨ। ਪੁਲਸ ਨੇ ਫੁਟੇਜ ਦੇ ਆਧਾਰ ’ਤੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਸੁਨੀਲ ਕੁਮਾਰ ਨੇ ਕਿਹਾ ਕਿ ਦੋਸ਼ੀ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕੁਝ ਜਾਣਕਾਰੀ ਮਿਲੀ ਹੈ। ਦੋਸ਼ੀ ਨੂੰ ਜਲਦੀ ਹੀ ਲੱਭ ਲਿਆ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8