ਪੰਜਾਬ ਪੁਲਸ ਦੇ ਮੁਲਾਜ਼ਮ ਦੀ ਕੋਠੀ ''ਚੋਂ ਹੀ ਹੋ ਗਈ ਚੋਰੀ, ਆਹ ਕੁਝ ਲੈ ਗਏ ਚੋਰ

Tuesday, Jul 30, 2024 - 02:12 PM (IST)

ਪੰਜਾਬ ਪੁਲਸ ਦੇ ਮੁਲਾਜ਼ਮ ਦੀ ਕੋਠੀ ''ਚੋਂ ਹੀ ਹੋ ਗਈ ਚੋਰੀ, ਆਹ ਕੁਝ ਲੈ ਗਏ ਚੋਰ

ਦੋਰਾਹਾ (ਵਿਨਾਇਕ)- ਦੋਰਾਹਾ ਇਲਾਕੇ ਵਿਚ ਚੋਰਾਂ ਅਤੇ ਸਨੈਚਰਾਂ ਵੱਲੋਂ ਬਿਨਾਂ ਕਿਸੇ ਡਰ ਦੇ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਬੈਠਾ ਹੋਇਆ ਹੈ। ਹੁਣ ਚੋਰਾਂ ਦੇ ਇੰਨੇ ਹੌਸਲੇ ਬੁਲੰਦ ਹੋ ਗਏ ਹਨ ਕਿ ਉਹ ਪੁਲਸ ਵਾਲਿਆਂ ਨੂੰ ਵੀ ਨਹੀਂ ਬਖਸ਼ਦੇ। ਅਜਿਹੇ ਹੀ ਇਕ ਮਾਮਲੇ ਵਿਚ ਚੋਰਾਂ ਨੇ ਪੁਲਸ ਮੁਲਾਜ਼ਮ ਦੀ ਕੋਠੀ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਉੱਥੋਂ ਅਲਮਾਰੀ ਦਾ ਜਿੰਦਰਾ ਤੋੜ ਕੇ ਸੋਨੇ ਤੇ ਚਾਂਦੀ ਦੇ ਗਹਿਣਿਆਂ ਸਮੇਤ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ 'ਚ ਹੋਏ ਤਬਾਦਲੇ, 11 ਅਧਿਕਾਰੀ ਕਰ ਦਿੱਤੇ ਇੱਧਰੋਂ-ਉੱਧਰ; ਪੜ੍ਹੋ ਪੂਰੀ ਲਿਸਟ

ਚੋਰੀ ਦਾ ਪਤਾ ਅਗਲੀ ਸਵੇਰ ਜਾਗਦਿਆਂ ਲੱਗਾ, ਜਿਸ ਤੋਂ ਬਾਅਦ ਪੁਲਸ ਮੁਲਾਜ਼ਮ ਨੇ ਤੁਰੰਤ ਇਸ ਦੀ ਸ਼ਿਕਾਇਤ ਥਾਣਾ ਦੋਰਾਹਾ ਨੂੰ ਦਿੱਤੀ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਅਣਪਛਾਤੇ ਚੋਰਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਚੋਰਾਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਇਸ ਸਬੰਧੀ ਜਗਦੇਵ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਪਿੰਡ ਜਟਾਣਾ, ਥਾਣਾ ਸਦਰ ਖੰਨਾ, ਹਾਲ ਵਾਸੀ ਬਾਬਾ ਕਰਮ ਸਿੰਘ ਸਟਰੀਟ, ਮੁਹੱਲਾ ਗੁਰਦਿਆਲ ਨਗਰ, ਵਾਰਡ ਨੰਬਰ 3, ਦੋਰਾਹਾ, ਜ਼ਿਲਾ ਲੁਧਿਆਣਾ ਨੇ ਦੱਸਿਆ ਕਿ 26 ਜੁਲਾਈ ਦੀ ਰਾਤ ਨੂੰ 11 ਵਜੇ ਕਰੀਬ ਉਹ ਖਾਣਾ ਖਾ ਕੇ ਆਪਣੀ ਪਤਨੀ, ਦੋਵਾਂ ਬੱਚਿਆਂ ਅਤੇ ਮਾਤਾ-ਪਿਤਾ ਸਮੇਤ ਸੌਂ ਗਿਆ ਸੀ ਪਰ ਜਦੋਂ ਉਹ ਅਗਲੇ ਦਿਨ ਸਵੇਰੇ 5 ਵਜੇ ਕਰੀਬ ਉੱਠਿਆ ਤਾਂ ਦੇਖਿਆ ਕਿ ਬੈੱਡਰੂਮ ਦੇ ਅੰਦਰ ਪਈ ਲੋਹੇ ਦੀ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ ਤੇ ਸਾਮਾਨ ਖਿੱਲਰਿਆ ਪਿਆ ਸੀ।

ਇਹ ਖ਼ਬਰ ਵੀ ਪੜ੍ਹੋ - ਕੈਮਰੇ 'ਚ ਕੈਦ ਹੋਈ ਪੰਜਾਬ ਪੁਲਸ ਦੇ ਟ੍ਰੈਫ਼ਿਕ ਮੁਲਾਜ਼ਮ ਦੀ ਕਰਤੂਤ! ਆਪ ਹੀ ਵੇਖ ਲਓ ਵੀਡੀਓ

ਜਦੋਂ ਉਸ ਨੇ ਵੇਖਿਆ ਤਾਂ ਲਾਕਰ ਵਿਚ ਪਿਆ ਸਾਮਾਨ 3 ਸੋਨੇ ਦੀਆਂ ਮੁੰਦਰੀਆਂ, 2 ਚਾਂਦੀ ਦੀਆਂ ਝਾਂਜਰਾਂ, 11 ਹਜ਼ਾਰ ਰੁਪਏ ਦੀ ਨਕਦੀ, ਕੰਪਿਊਟਰ ਟੇਬਲ ਤੋਂ ਪਰਸ ਵਿਚੋਂ 2500 ਰੁਪਏ ਦੀ ਨਕਦੀ, ਪੁਲਸ ਵਿਭਾਗ ਦਾ ਆਈ ਕਾਰਡ, ਬੈਂਕ ਦੇ ਡੈਬਿਟ-ਕ੍ਰੈਡਿਟ ਕਾਰਡ ਅਤੇ ਪੂਜਾ ਰੂਮ ਦੀ ਗੋਲਕ ਨੂੰ ਤੋੜ ਕੇ 7-8 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲਿਆ। ਬਾਅਦ ਵਿਚ ਪੁਲਸ ਮੁਲਾਜ਼ਮ ਨੇ ਦੇਖਿਆ ਕਿ ਪਹਿਲੀ ਮੰਜ਼ਿਲ ’ਤੇ ਬਣੇ ਡਰਾਇੰਗ ਰੂਮ ਦੇ ਦਰਵਾਜ਼ੇ ਦੀ ਜਾਲੀ ਤੋੜ ਕੇ ਅਣਪਛਾਤੇ ਚੋਰਾਂ ਨੇ ਕੋਠੀ ’ਚ ਦਾਖਲ ਹੋ ਕੇ ਕੀਮਤੀ ਸਾਮਾਨ ਚੋਰੀ ਕੀਤਾ ਹੈ। ਇਸ ਸ਼ਿਕਾਇਤ ਦੇ ਆਧਾਰ ’ਤੇ ਦੋਰਾਹਾ ਪੁਲਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਚਰਨਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਨੂੰ ਫੜਨ ਲਈ ਕੋਠੀ ਦੇ ਆਲੇ-ਦੁਆਲੇ ਲੱਗੇ ਸਾਰੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News