ਸਰਕਾਰੀ ਸਕੂਲ ''ਚ ਚੋਰੀ! ਰਿਕਾਰਡ ਨੂੰ ਵੀ ਪਹੁੰਚਾਇਆ ਨੁਕਸਾਨ
Tuesday, Sep 03, 2024 - 04:01 PM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ): ਸਰਕਾਰੀ ਐਲੀਮੈਂਟਰੀ ਸਕੂਲ ਟਿਲੂਵਾਲ ਵਿਖੇ ਬੀਤੀ ਰਾਤ ਚੋਰਾਂ ਨੇ ਸਕੂਲ ਦੀਆਂ ਗਰਿਲਾਂ ਤੇ ਦਰਵਾਜ਼ੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਡੇਰਾ ਬਿਆਸ ਵੱਲੋਂ ਇਕ ਹੋਰ ਪੱਤਰ ਜਾਰੀ
ਥਾਣਾ ਮੁਖੀ ਟਾਂਡਾ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਿੱਤੀ ਗਈ ਸ਼ਿਕਾਇਤ ਵਿਚ ਸਕੂਲ ਹੈੱਡ ਟੀਚਰ ਹਰਮਿੰਦਰ ਕੌਰ ਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜੀਵਨ ਜੋਤਕੌਰ ਨੇ ਦੱਸਿਆ ਕਿ ਚੋਰਾਂ ਨੇ ਗਰਿੱਲਾਂ ਤੇ ਦਰਵਾਜ਼ੇ ਤੋੜ ਕੇ ਅੰਦਰ ਦਾਖਲ ਹੁੰਦੇ ਹੋਏ ਅਲਮਾਰੀਆਂ ਦੀ ਭੰਨ ਤੋੜ ਕਰਦਿਆਂ ਜਿੱਥੇ ਸਕੂਲ ਦੇ ਸਰਕਾਰੀ ਰਿਕਾਰਡ ਦੀ ਫਰੋਲਾ-ਫਰਾਲੀ ਕੀਤੀ ਉੱਥੇ ਹੀ ਚੋਰਾਂ ਨੇ ਕੰਪਿਊਟਰ ਦਾ ਸਾਮਾਨ ਚੋਰੀ ਕਰ ਲਿਆ ਅਤੇ ਸਕੂਲ ਵਿਚ ਲੱਗੇ ਸੀ.ਸੀ.ਟੀ.ਵੀ ਕੈਮਰਿਆਂ ਤੇ ਇੰਟਰਨੈੱਟ ਕੁਨੈਕਸ਼ਨ ਨੂੰ ਵੀ ਨੁਕਸਾਨ ਪਹੁੰਚਾਇਆ। ਇਸ ਸਬੰਧੀ ਟਾਂਡਾ ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8