ਸਕੂਲ ’ਚ ਭੰਨ-ਤੋੜ ਕਰ ਕੇ ਕੀਤੀ 1.50 ਲੱਖ ਦੀ ਚੋਰੀ
Tuesday, Dec 10, 2024 - 11:35 AM (IST)
ਬਠਿੰਡਾ (ਸੁਖਵਿੰਦਰ) : ਮਲੋਟ ਰੋਡ ਸਥਿਤ ਸਕੂਲ ’ਚ ਭੰਨ-ਤੋੜ ਕਰ ਕੇ 1.50 ਲੱਖ ਦੀ ਚੋਰੀ ਕਰਨ ਦੇ ਦੋਸ਼ਾਂ ’ਚ 11 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸੰਦੀਪ ਕੁਮਾਰ ਵਾਸੀ ਪ੍ਰਤਾਪ ਨਗਰ ਨੇ ਸਦਰ ਬਠਿੰਡਾ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ ਰਾਤ 2 ਵਜੇ 10/11 ਅਣਪਛਾਤੇ ਵਿਅਕਤੀ ਉਸ ਦੇ ਮਲੋਟ ਰੋਡ ਸਥਿਤ ਸਕੂਲ ਵਿਚ ਦਾਖ਼ਲ ਹੋ ਗਏ।
ਇਸ ਤੋਂ ਬਾਅਦ ਮੁਲਜ਼ਮਾਂ ਵੱਲੋਂ ਸਕੂਲ ਦੇ ਚੌਂਕੀਦਾਰ ਰਸੀਲਾ ਸਿੰਘ ਨੂੰ ਕਮਰੇ ਵਿਚ ਬੰਦ ਕਰ ਦਿੱਤਾ ਗਿਆ ਅਤੇ ਸਕੂਲ ਦੇ ਸਾਮਾਨ ਦੀ ਭੰਨਤੋੜ ਕੀਤੀ ਗਈ। ਇਸ ਤੋਂ ਬਾਅਦ ਮੁਲਜ਼ਮ ਸਕੂਲ ਦੀ ਅਲਮਾਰੀ ਵਿਚ ਪਈ 1,50,000 ਦੀ ਨਕਦੀ ਚੋਰੀ ਕਰ ਕੇ ਲੈ ਗਏ। ਪੁਲਸ ਵੱਲੋਂ 11 ਅਣਪਛਾਤੇ ਲੋਕਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।