ਫੈਕਟਰੀ ''ਚ ਹੋਈ ਚੋਰੀ

02/20/2018 1:43:26 AM

ਬਟਾਲਾ,   (ਬੇਰੀ)-  ਬੀਤੀ ਦੇਰ ਰਾਤ ਇਕ ਫੈਕਟਰੀ 'ਚੋਂ ਨਕਦੀ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।
ਫੈਕਟਰੀ ਦੇ ਮਾਲਕ ਸੰਜੀਵ ਅਗਰਵਾਲ ਪੁੱਤਰ ਇੰਦਰਜੀਤ ਅਗਰਵਾਲ ਵਾਸੀ ਪੁਰਾਣੀ ਦਾਣਾ ਮੰਡੀ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਫੈਕਟਰੀ ਬੰਦ ਕਰ ਕੇ ਘਰ ਚਲੇ ਗਏ ਤੇ ਜਦੋਂ ਅੱਜ ਸਵੇਰੇ ਆਏ ਤਾਂ ਦਫਤਰ ਦਾ ਤਾਲਾ ਟੁੱਟਾ ਹੋਇਆ ਸੀ ਤੇ ਅੰਦਰੋਂ 4 ਹਜ਼ਾਰ ਰੁਪਏ ਗਾਇਬ ਸਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਐੱਸ. ਐੱਚ. ਓ. ਸੁਖਵਿੰਦਰ ਸਿੰਘ, ਬੱਸ ਸਟੈਂਡ ਚੌਕੀ ਦੇ ਇੰਚਾਰਜ ਏ. ਐੱਸ. ਆਈ. ਬਲਦੇਵ ਸਿੰਘ ਨੇ ਪੁਲਸ ਪਾਰਟੀ ਸਮੇਤ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਖ਼ਬਰ ਲਿਖੇ ਜਾਣ ਤੱਕ ਪੁਲਸ ਦੀ ਕਾਰਵਾਈ ਜਾਰੀ ਸੀ। ਇਸ ਮੌਕੇ ਜ਼ਿਲਾ ਕਾਂਗਰਸ ਕਮੇਟੀ ਦੇ ਉਪ-ਪ੍ਰਧਾਨ ਰਮੇਸ਼ ਵਰਮਾ ਵੀ ਆਪਣੇ ਸਾਥੀਆਂ ਸਮੇਤ ਮੌਕੇ 'ਤੇ ਪਹੁੰਚੇ ਤੇ ਸ਼ਹਿਰ 'ਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਦੀ ਢਿੱਲ ਕਾਰਨ ਹੀ ਸ਼ਹਿਰ 'ਚ ਚੋਰੀਆਂ ਹੋ ਰਹੀਆਂ ਹਨ। 
ਉਨ੍ਹਾਂ ਆਪਣੇ ਸਾਥੀਆਂ ਸਮੇਤ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਤੋਂ ਮੰਗ ਕੀਤੀ ਕਿ ਰਾਤ ਦੀ ਗਸ਼ਤ ਵਧਾਈ ਜਾਵੇ ਤਾਂ ਜੋ ਸ਼ਹਿਰ 'ਚ ਹੋ ਰਹੀਆਂ ਚੋਰੀ ਦੀਆਂ ਵਾਰਦਾਤਾਂ ਨੂੰ ਠੱਲ੍ਹ ਪਾਈ ਜਾ ਸਕੇ।


Related News