ਚੋਰੀ ਦੇ ਮੋਟਰਸਾਈਕਲ ਅਤੇ ਸਕੂਟਰੀ ਸਮੇਤ ਗ੍ਰਿਫਤਾਰ

02/28/2018 6:35:19 AM

ਕਪੂਰਥਲਾ, (ਭੂਸ਼ਣ)- ਥਾਣਾ ਕੋਤਵਾਲੀ ਦੀ ਪੁਲਸ ਨੇ ਨਾਕੇਬੰਦੀ ਦੌਰਾਨ ਚੋਰੀ ਦੇ ਮੋਟਰਸਾਈਕਲ ਅਤੇ ਸਕੂਟਰੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਕੋਤਵਾਲੀ ਦੇ ਐੱਸ. ਐੱਚ. ਓ. ਇੰਸਪੈਕਟਰ ਹਰਗੁਰਦੇਵ ਸਿੰਘ ਨੇ ਪੁਲਸ ਟੀਮ ਨਾਲ ਸੁਭਾਨਪੁਰ ਮਾਰਗ 'ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਪੁਲਸ ਨੇ ਜਦੋਂ ਇਕ ਮੋਟਰਸਾਈਕਲ ਸਵਾਰ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਪਿੱਛਾ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਂ ਪ੍ਰੀਤਪਾਲ ਸਿੰਘ ਉਰਫ ਕਰਨ ਪੁੱਤਰ ਅਵਤਾਰ ਸਿੰਘ ਵਾਸੀ ਪੀਰਦਾਦ ਜਲੰਧਰ ਦੱਸਿਆ। ਪੁਲਸ ਨੇ ਮੋਟਰਸਾਈਕਲ ਦੇ ਕਾਗਜ਼ਾਤ ਚੈੱਕ ਕੀਤੇ ਤਾਂ ਪਤਾ ਚੱਲਿਆ ਕਿ ਉਕਤ ਮੋਟਰਸਾਈਕਲ ਚੋਰੀ ਦਾ ਹੈ। ਮੁਲਜ਼ਮ ਦੀ ਨਿਸ਼ਾਨਦੇਹੀ 'ਤੇ ਚੋਰੀ ਕੀਤੀ ਗਈ ਇਕ ਸਕੂਟਰੀ ਵੀ ਬਰਾਮਦ ਕੀਤੀ ਗਈ ਹੈ। ਉਸ ਨੇ ਇਸ ਨੂੰ ਕਪੂਰਥਲਾ 'ਚੋਂ ਚੋਰੀ ਕੀਤਾ ਹੈ। ਪੁਲਸ ਨੇ ਉਕਤ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।