ਚੋਰਾਂ ਦੇ ਹੌਸਲੇ ਬੁਲੰਦ! ਥਾਣੇ ਤੋਂ 2 ਮਿੰਟ ਦੀ ਦੂਰੀ ''ਤੇ 2 ਦੁਕਾਨਾਂ ਦੇ ਸ਼ਟਰ ਤੋੜ ਕੀਤੀ ਚੋਰੀ

Thursday, Jul 18, 2024 - 02:33 PM (IST)

ਚੋਰਾਂ ਦੇ ਹੌਸਲੇ ਬੁਲੰਦ! ਥਾਣੇ ਤੋਂ 2 ਮਿੰਟ ਦੀ ਦੂਰੀ ''ਤੇ 2 ਦੁਕਾਨਾਂ ਦੇ ਸ਼ਟਰ ਤੋੜ ਕੀਤੀ ਚੋਰੀ

ਬਰਨਾਲਾ (ਪੁਨੀਤ): ਬਰਨਾਲਾ ਇਲਾਕੇ ਵਿਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹਨ ਕਿ ਉਹ ਥਾਣੇ ਤੋਂ ਮਹਿਜ਼ 2 ਮਿੰਟ ਦੀ ਦੂਰੀ 'ਤੇ ਸਥਿਤ ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਗਏ। ਇਹ ਘਟਨਾ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋ ਗਈ ਹੈ। 

ਇਹ ਖ਼ਬਰ ਵੀ ਪੜ੍ਹੋ - ਸਪਾ ਸੈਂਟਰਾਂ 'ਚ ਚੱਲ ਰਿਹੈ ਗੰਦਾ ਧੰਦਾ! ਕੁਝ ਪੈਸਿਆਂ 'ਚ ਜਿਸਮ ਵੇਚ ਰਹੀਆਂ ਨੇ ਰਸ਼ੀਅਨ ਤੇ ਥਾਈ ਕੁੜੀਆਂ

ਜਾਣਕਾਰੀ ਮੁਤਾਬਕ ਬੀਤੀ ਰਾਤ ਬਰਨਾਲਾ ਦੇ ਮੁੱਖ ਸਦਰ ਬਾਜ਼ਾਰ ਦੀਆਂ 2 ਦੁਕਾਨਾਂ ਦੇ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਗਏ। ਇਸ ਦੌਰਾਨ ਇਕ ਦੁਕਾਨ ਵਿਚੋਂ ਹਜ਼ਾਰਾਂ ਰੁਪਏ ਦੀ ਚੋਰੀ ਹੋ ਗਈ, ਜਦਕਿ ਦੂਜੀ ਦੁਕਾਨ ਦਾ ਸ਼ਟਰ ਤੋੜਣ ਮਗਰੋਂ ਅੱਗੇ ਸ਼ੀਸ਼ੇ ਲੱਗੇ ਹੋਣ ਕਾਰਨ ਚੋਰੀ ਨਹੀਂ ਹੋ ਸਕੀ। ਇਸ ਨਾਲ ਲੱਖਾਂ ਰੁਪਏ ਦੇ ਨੁਕਸਾਨ ਤੋਂ ਬਚਾਅ ਹੋ ਗਿਆ। 

PunjabKesari

ਪੀੜਤ ਦੁਕਾਨਦਾਰਾਂ ਰਿੰਕੂ ਬੰਸਲ ਅਤੇ ਕਾਲਾ ਸਿੰਘ ਸਮੇਤ ਨਾਲ ਦੇ ਹੋਰ ਦੁਕਾਨਦਾਰਾਂ ਅਤੇ ਵਪਾਰੀਆਂ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਇੱਥੋਂ ਬਿਲਕੁਲ ਨੇੜੇ ਬਰਨਾਲਾ ਦਾ ਮੁੱਖ ਪੁਲਸ ਸਟੇਸ਼ਨ ਹੈ। ਫਿਰ ਵੀ ਇਨ੍ਹਾਂ ਚੋਰਾਂ ਦੇ ਹੌਸਲੇ ਇੰਨੇ ਬੁਲੰਦ ਹਨ ਜੋ ਸ਼ਰੇਆਮ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਰਹੇ ਹਨ ਤੇ ਪੁਲਸ ਹੱਥ 'ਤੇ ਹੱਥ ਧਰੀ ਬੈਠੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਸ ਨੂੰ ਇਨ੍ਹਾਂ 'ਤੇ ਸਖ਼ਤੀ ਕਰਨੀ ਚਾਹੀਦੀ ਹੈ ਤੇ ਇਨ੍ਹਾਂ ਵਾਰਦਾਤਾਂ ਨੂੰ ਨੱਥ ਪਾਉਣੀ ਚਾਹੀਦੀ ਹੈ। 

ਇਹ ਖ਼ਬਰ ਵੀ ਪੜ੍ਹੋ - Breaking News: ਨਿਹੰਗ ਸਿੰਘ ਨੇ ਕਿਰਪਾਨ ਨਾਲ ਵੱਢਿਆ ਮੁੰਡਾ, ਹੈਰਾਨ ਕਰੇਗੀ ਵਜ੍ਹਾ

ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਪਹੁੰਚੇ ਸਬ ਇੰਸਪੈਕਟਰ ਗੁਰਜੰਟ ਸਿੰਘ ਨੇ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਖੰਗਾਲੀ ਜਾ ਰਹੀ ਹੈ। ਛੇਤੀ ਹੀ ਇਨ੍ਹਾਂ ਨੂੰ ਕਾਬੂ ਕਰ ਲਿਆ ਜਾਵੇਗਾ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News